ਪੁਲਸ ਨੇ ਲੁੱਟ-ਖੋਹ ਕਰਨ ਵਾਲੇ ਕੀਤੇ ਕਾਬੂ

Friday, Sep 01, 2017 - 06:45 AM (IST)

ਪੁਲਸ ਨੇ ਲੁੱਟ-ਖੋਹ ਕਰਨ ਵਾਲੇ ਕੀਤੇ ਕਾਬੂ

ਸਰਹਾਲੀ ਕਲਾਂ(ਸੁਖਬੀਰ, ਨਈਅਰ)-ਏ. ਐੱਸ. ਆਈ. ਤਰਲੋਚਨ ਸਿੰਘ ਤੇ ਪੁਲਸ ਪਾਰਟੀ ਨੂੰ ਉਸ ਵੇਲੇ ਭਾਰੀ ਸਫਲਤਾ ਹਾਸਲ ਹੋਈ ਜਦੋਂ ਗਸ਼ਤ ਦੌਰਾਨ ਕਾਹਲਵਾਂ ਚੌਕ ਫੇਲੋਕੇ ਵਿਖੇ ਉਨ੍ਹਾਂ ਨਾਕਾਬੰਦੀ ਕੀਤੀ ਹੋਈ ਸੀ ਕਿ ਦੋ ਮੋਟਰਸਾਈਕਲ ਸਵਾਰ ਨੌਜਵਾਨ ਪੁਲਸ ਨੂੰ ਚਕਮਾ ਦੇ ਕੇ ਭੱਜਣ ਲੱਗੇ ਤਾਂ ਪੁਲਸ ਪਾਰਟੀ ਨੇ ਉਨ੍ਹਾਂ ਨੂੰ ਦਬੋਚ ਲਿਆ। ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ ਇਕ ਲੁੱਟ ਦਾ ਮੋਬਾਇਲ ਅਤੇ ਕੁਝ ਨਕਦੀ ਬਰਾਮਦ ਕੀਤੀ। ਦੋਸ਼ੀਆਂ ਨੇ ਮੁੱਢਲੀ ਪੁੱਛਗਿੱਛ ਦੌਰਾਨ ਮੰਨਿਆ ਕਿ ਉਹ ਇਕ ਮੋਬਾਇਲ ਤੇ 2800 ਰੁਪਏ ਖੋਹ ਕੇ ਫਰਾਰ ਹੋਏ ਸਨ। ਦੋਸ਼ੀ ਸਰਬਜੀਤ ਸਿੰਘ ਉਰਫ ਬੀਰ ਪੁੱਤਰ ਸਵਿੰਦਰ ਸਿੰਘ ਵਾਸੀ ਠੱਠੀਆਂ ਮਹਿਤਾ ਤੇ ਹਰਦੀਪ ਸਿੰਘ ਪੁੱਤਰ ਸੌਦਾਗਰ ਸਿੰਘ ਵਾਸੀ ਕਾਹਲਵਾਂ ਨੂੰ ਗ੍ਰਿਫਤਾਰ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਮੁਖੀ ਸੁਖਰਾਜ ਸਿੰਘ ਨੇ ਦੱਸਿਆ ਕਿ ਇਨ੍ਹਾਂ ਦੋਸ਼ੀਆਂ ਕੋਲੋਂ ਹੋਰ ਸੁਰਾਗ ਮਿਲਣ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ।


Related News