ਪੁਲਸ ਨੇ ਨਸ਼ੀਲੇ ਪਦਾਰਥ ਕੀਤੇ ਬਰਾਮਦ

Friday, Sep 08, 2017 - 06:53 AM (IST)

ਪੁਲਸ ਨੇ ਨਸ਼ੀਲੇ ਪਦਾਰਥ ਕੀਤੇ ਬਰਾਮਦ

ਸੰਗਰੂਰ(ਵਿਵੇਕ ਸਿੰਧਵਾਨੀ, ਰਵੀ)–ਪੁਲਸ ਨੇ ਵੱਖ-ਵੱਖ ਕੇਸਾਂ 'ਚੋਂ ਭਾਰੀ ਮਾਤਰਾ 'ਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ। ਐੱਸ. ਐੱਸ. ਪੀ. ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਥਾਣਾ ਸ਼ੇਰਪੁਰ ਦੇ ਹੌਲਦਾਰ ਕਮਲਜੀਤ ਸਿੰਘ ਨੇ ਗਸ਼ਤ ਦੌਰਾਨ ਦੋਸ਼ੀ ਸ਼ਰਮਾ ਸਿੰਘ ਪੁੱਤਰ ਚੂਹੜ ਸਿੰਘ ਵਾਸੀ ਖਲੀਲ ਪੱਤੀ ਸ਼ੇਰਪੁਰ ਨੂੰ ਕਾਬੂ ਕਰ ਕੇ ਉਸ ਕੋਲੋਂ 24 ਬੋਤਲਾਂ ਠੇਕਾ ਸ਼ਰਾਬ ਦੇਸੀ ਦੀਆਂ ਬਰਾਮਦ ਕੀਤੀਆਂ। ਥਾਣਾ ਸਦਰ ਸੰਗਰੂਰ ਦੇ ਹੌਲਦਾਰ ਜਸਜੋਤ ਸਿੰਘ ਨੇ ਗਸ਼ਤ ਦੌਰਾਨ ਬਾਹੱਦ ਪਿੰਡ ਦੇਹ ਕਲਾਂ ਤੋਂ ਦੋਸ਼ੀ ਕੁਲਦੀਪ ਸਿੰਘ ਪੁੱਤਰ ਬਾਬੂ ਸਿੰਘ ਵਾਸੀ ਬਾਲੀਆਂ ਤੋਂ 10 ਬੋਤਲਾਂ ਠੇਕਾ ਸ਼ਰਾਬ ਦੇਸੀ ਚੰਡੀਗੜ੍ਹ ਦੀਆਂ ਬਰਾਮਦ ਕੀਤੀਆਂ। ਇਸੇ ਤਰ੍ਹਾਂ ਇਸੇ ਥਾਣੇ ਦੇ ਸਹਾਇਕ ਥਾਣੇਦਾਰ ਕੁਲਵਿੰਦਰ ਸਿੰਘ ਨੇ ਗਸ਼ਤ ਦੌਰਾਨ ਬਾਹੱਦ ਪਿੰਡ ਮੰਗਵਾਲ ਤੋਂ ਦੋਸ਼ੀ ਕੁਲਦੀਪ ਸਿੰਘ ਉਰਫ ਕੀਪਾ ਪੁੱਤਰ ਗੁਰਮੇਲ ਸਿੰਘ ਵਾਸੀ ਬਾਲੀਆਂ ਨੂੰ ਕਾਬੂ ਕਰ ਕੇ ਉਸ ਕੋਲੋਂ 24 ਬੋਤਲਾਂ ਠੇਕਾ ਸ਼ਰਾਬ ਹਰਿਆਣਾ ਦੀਆਂ ਬਰਾਮਦ ਕੀਤੀਆਂ। ਥਾਣਾ ਭਵਾਨੀਗੜ੍ਹ ਦੇ ਹੌਲਦਾਰ ਸੁਖਵਿੰਦਰ ਸਿੰਘ ਨੂੰ ਗਸ਼ਤ ਦੌਰਾਨ ਪਿੰਡ ਕਾਕੜਾ ਤੋਂ ਦਿਆਲਪੁਰਾ ਵੱਲ ਇਕ ਮੋਟਰਸਾਈਕਲ ਆਉਂਦਾ ਦਿਖਾਈ ਦਿੱਤਾ। ਸ਼ੱਕ ਦੇ ਆਧਾਰ 'ਤੇ ਮੋਟਰਸਾਈਕਲ ਦੀ ਤਲਾਸ਼ੀ ਲੈਣ 'ਤੇ 12 ਬੋਤਲਾਂ ਠੇਕਾ ਸ਼ਰਾਬ ਦੇਸੀ ਦੀਆਂ ਬਰਾਮਦ ਕਰ ਕੇ ਦੋਸ਼ੀ ਵਿੱਕੀ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਬਖਤੜੀ ਵਿਰੁੱਧ ਕੇਸ ਦਰਜ ਕੀਤਾ ਹੈ। ਥਾਣਾ ਚੀਮਾ ਦੇ ਸਹਾਇਕ ਥਾਣੇਦਾਰ ਜੋਗਾ ਸਿੰਘ ਗਸ਼ਤ ਦੌਰਾਨ ਪਿੰਡ ਬੀਰ ਕਲਾਂ ਮੌਜੂਦ ਸਨ ਤਾਂ ਇਕ ਵਿਅਕਤੀ ਪੈਦਲ ਆਉਂਦਾ ਦਿਖਾਈ ਦਿੱਤਾ। ਜਿਸ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 100 ਨਸ਼ੀਲੀਆਂ ਗੋਲੀਆਂ ਬਰਾਮਦ ਕਰ ਕੇ ਦੋਸ਼ੀ ਜਸਵਿੰਦਰ ਸਿੰਘ ਉਰਫ ਪਵਰੀ ਪੁੱਤਰ ਜੋਰਾ ਸਿੰਘ ਵਾਸੀ ਬੀਰ ਕਲਾਂ ਵਿਰੁੱਧ ਕੇਸ ਦਰਜ ਕੀਤਾ ਹੈ। ਸੀ. ਆਈ. ਏ. ਸਟਾਫ ਬਹਾਦਰ ਸਿੰਘ ਵਾਲਾ ਦੇ ਹੌਲਦਾਰ ਜਰਨੈਲ ਸਿੰਘ ਨੂੰ ਗਸ਼ਤ ਦੌਰਾਨ ਬਾਹੱਦ ਪਿੰਡ ਛਾਜਲਾ ਤੋਂ ਸੜਕ ਦੇ ਸੱਜੇ ਪਾਸੇ ਇਕ ਵਿਅਕਤੀ ਵਜ਼ਨਦਾਰ ਥੈਲਾ ਲਈ ਬੈਠਾ ਦਿਖਾਈ ਦਿੱਤਾ। ਜਿਸ ਨੇ ਆਪਣਾ ਨਾਂ ਮਹਿੰਦਰ ਸਿੰਘ ਪੁੱਤਰ ਸਵਰਨ ਸਿੰਘ ਵਾਸੀ ਵਾਰਡ ਨੰਬਰ 9 ਮੂਨਕ ਦੱਸਿਆ। ਜਿਸ ਦੇ ਪਲਾਸਟਿਕ ਦੇ ਥੈਲੇ ਦੀ ਤਲਾਸ਼ੀ ਲੈਣ 'ਤੇ ਉਸ 'ਚੋਂ 48 ਬੋਤਲਾਂ ਠੇਕਾ ਸ਼ਰਾਬ ਦੇਸੀ ਹਰਿਆਣਾ ਦੀਆਂ ਬਰਾਮਦ ਕਰ ਕੇ ਉਕਤ ਦੋਸ਼ੀ ਵਿਰੁੱਧ ਕੇਸ ਦਰਜ ਕੀਤਾ ਹੈ। ਥਾਣਾ ਮੂਨਕ ਦੇ ਸਹਾਇਕ ਥਾਣੇਦਾਰ ਰਣਜੀਤ ਰਾਮ ਨੇ ਗਸ਼ਤ ਦੌਰਾਨ ਬਾਹੱਦ ਲਹਿਲ ਖੁਰਦ ਤੋਂ ਦੋਸ਼ੀ ਮਹੀਂਪਾਲ ਸਿੰਘ ਪੁੱਤਰ ਖਜਾਨ ਸਿੰਘ ਵਾਸੀ ਕਰੋਦਾ ਨੂੰ ਸਮੇਤ ਗੱਡੀ ਕਾਬੂ ਕਰ ਕੇ ਉਸ ਕੋਲੋਂ 480 ਬੋਤਲਾਂ ਠੇਕਾ ਸ਼ਰਾਬ ਹਰਿਆਣਾ ਦੀਆਂ ਬਰਾਮਦ ਕੀਤੀਆਂ। ਥਾਣਾ ਖਨੌਰੀ ਦੇ ਸਹਾਇਕ ਥਾਣੇਦਾਰ ਪਰਮਜੀਤ ਸਿੰਘ ਨੇ ਗਸ਼ਤ ਦੌਰਾਨ ਦੋਸ਼ੀ ਕੁਲਦੀਪ ਸਿੰਘ ਪੁੱਤਰ ਕ੍ਰਿਸ਼ਨ ਸਿੰਘ ਵਾਸੀ ਡੇਰਾ ਹੀਰਾ ਨਗਰ ਨੂੰ ਪੁਲਸ ਪਾਰਟੀ ਦੀ ਮਦਦ ਨਾਲ ਕਾਬੂ ਕਰ ਕੇ ਉਸ ਕੋਲੋਂ 10 ਬੋਤਲਾਂ ਨਾਜਾਇਜ਼ ਸ਼ਰਾਬ ਦੀਆਂ ਬਰਾਮਦ ਕਰ ਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 


Related News