ਪੁਲਸ ਹੱਥ ਲੱਗੀ ਸਫਲਤਾ ਨਸ਼ੀਲੇ ਪਦਾਰਥਾਂ ਸਣੇ 7 ਗ੍ਰਿਫਤਾਰ, 1 ਫਰਾਰ

Saturday, Sep 09, 2017 - 01:23 AM (IST)

ਫਿਰੋਜ਼ਪੁਰ(ਕੁਮਾਰ, ਗੁਰਮੇਲ)—ਫਿਰੋਜ਼ਪੁਰ ਦੇ ਥਾਣਾ ਸਦਰ, ਸਿਟੀ ਅਤੇ ਸਿਟੀ ਜ਼ੀਰਾ ਦੀ ਪੁਲਸ ਨੇ ਨਾਜਾਇਜ਼ ਸ਼ਰਾਬ ਤੇ ਲਾਹਨ ਬਰਾਮਦ ਕਰ ਕੇ 3 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ, ਜਦਕਿ 1 ਵਿਅਕਤੀ ਫਰਾਰ ਹੋ ਗਿਆ ਹੈ, ਜਿਸਦੀ ਗ੍ਰਿਫਤਾਰੀ ਦੇ ਲਈ ਪੁਲਸ ਵੱਲੋਂ ਛਾਪਾਮਾਰੀ ਕੀਤੀ ਜਾ ਰਹੀ ਹੈ। ਥਾਣਾ ਸਦਰ ਫਿਰੋਜ਼ਪੁਰ ਦੇ ਏ. ਐੱਸ. ਆਈ. ਦਰਸ਼ਨ ਲਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿੰਡ ਹੁਸੈਨੀਵਾਲਾ ਦੇ ਏਰੀਆ ਵਿਚ ਪੁਲਸ ਨੇ ਗਗਨ ਪੁੱਤਰ ਕੁਲਵੰਤ ਰਾਏ ਵਾਸੀ ਰੇਲਵੇ ਬਸਤੀ ਨੂੰ 500 ਬੋਤਲਾਂ ਨਾਜਾਇਜ਼ ਸ਼ਰਾਬ ਸਣੇ ਗ੍ਰਿਫਤਾਰ ਕੀਤਾ ਹੈ। ਇਸੇ ਥਾਣੇ ਦੇ ਹੌਲਦਾਰ ਅਯੂਬ ਮਸੀਹ ਨੇ ਦੱਸਿਆ ਕਿ ਪਿੰਡ ਦੁਲਚੀ ਕੇ ਦੇ ਏਰੀਆ ਵਿਚ ਪੁਲਸ ਨੇ ਅਮਰੀਕਾ ਵਾਸੀ ਦੁਲਚੀ ਕੇ ਨੂੰ 20 ਬੋਤਲਾਂ ਨਾਜਾਇਜ਼ ਸ਼ਰਾਬ ਸਣੇ ਗ੍ਰਿਫਤਾਰ ਕੀਤਾ ਹੈ।  ਦੂਜੇ ਪਾਸੇ ਥਾਣਾ ਸਦਰ ਜ਼ੀਰਾ ਦੇ ਹੌਲਦਾਰ ਜਗਮੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਗਸ਼ਤ ਦੌਰਾਨ 800 ਲੀਟਰ ਲਾਹਨ ਬਰਾਮਦ ਕੀਤੀ ਹੈ, ਜਦਕਿ ਪੁਲਸ ਨੂੰ ਦੇਖਦੇ ਹੀ ਰਘਬੀਰ ਸਿੰਘ ਉਰਫ ਬੀਰਾ ਫਰਾਰ ਹੋ ਗਿਆ। ਥਾਣਾ ਸਿਟੀ ਫਿਰੋਜ਼ਪੁਰ ਦੇ ਹੌਲਦਾਰ ਗੁਰਮੇਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਸ ਨੇ ਗਸ਼ਤ ਦੌਰਾਨ ਦਾਣਾ ਮੰਡੀ ਫਿਰੋਜ਼ਪੁਰ ਸ਼ਹਿਰ ਵਿਚ ਰਾਮ ਬਹਾਦਰ ਨੂੰ ਸਵਾ 9 ਬੋਤਲਾਂ ਨਾਜਾਇਜ਼ ਸ਼ਰਾਬ ਸਣੇ ਗ੍ਰਿ੍ਰਫਤਾਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਨਾਮਜ਼ਦ ਵਿਅਕਤੀਆਂ ਦੇ ਖਿਲਾਫ ਮੁਕੱਦਮਾ ਦਰਜ ਕਰ ਦਿੱਤਾ ਗਿਆ ਹੈ। ਬੀਤੀ ਸ਼ਾਮ ਨਾਕੇਬੰਦੀ ਦੌਰਾਨ ਵੱਖ-ਵੱਖ ਥਾਣਿਆਂ ਦੀ ਪੁਲਸ ਨੇ 4 ਵਿਅਕਤੀਆਂ ਨੂੰ ਹੈਰੋਇਨ ਤੇ ਨਾਜਾਇਜ਼ ਸ਼ਰਾਬ ਸਣੇ ਗ੍ਰਿਫਤਾਰ ਕਰ ਕੇ ਉਨ੍ਹਾਂ ਖਿਲਾਫ ਮਾਮਲਾ ਦਰਜ ਕਰ ਕੀਤਾ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਸਦਰ ਪੁਲਸ ਦੇ ਸਹਾਇਕ ਸਬ ਇੰਸਪੈਕਟਰ ਸਮਰਜੀਤ ਸਿੰਘ ਨੇ ਬੀਤੀ ਸ਼ਾਮ ਪਿੰਡ ਬੁਰਜਮੁਹਾਰ ਨੇ ਨੇੜੇ ਨਾਕੇ ਦੌਰਾਨ ਸਾਹਮਣੇ ਤੋਂ ਆ ਰਹੇ ਇਕ ਨੌਜਵਾਨ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 10 ਗ੍ਰਾਮ ਹੈਰੋਇਨ ਬਰਾਮਦ ਹੋਈ। ਫੜੇ ਗਏ ਵਿਅਕਤੀ ਕੀ ਪਛਾਣ ਜਗਸੀਰ ਸਿੰਘ ਪੁੱਤਰ ਮਲਕੀਤ ਸਿੰਘ ਨਿਵਾਸੀ ਪਿੰਡ ਮਹਾਲਮ ਜਲਾਲਾਬਾਦ ਦੇ ਰੂਪ 'ਚ ਹੋਈ ਹੈ।  ਇਕ ਹੋਰ ਮਾਮਲੇ 'ਚ ਥਾਣਾ ਸਦਰ ਪੁਲਸ ਦੇ ਹੌਲਦਾਰ ਸਤਪਾਲ ਨੇ ਬੀਤੀ ਸ਼ਾਮ ਪਿੰਡ ਭੰਗਾਲਾ ਦੇ ਨੇੜੇ ਕਾਲੋਨੀ ਦੇ ਕੋਲ ਨਾਕੇ ਦੌਰਾਨ ਸਾਹਮਣੇ ਤੋਂ ਆ ਰਹੇ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਉਸ ਦੇ ਹੱਥ 'ਚ ਮੌਜੂਦ ਪਲਾਸਟਿਕ ਕੈਨੀ ਦੀ ਤਲਾਸ਼ੀ ਲਈ ਤਾਂ ਉਸ 'ਚੋਂ 5 ਲੀਟਰ ਨਾਜਾਇਜ਼ ਸ਼ਰਾਬ ਬਰਾਮਦ ਹੋਈ। ਦੋਸ਼ੀ ਦੀ ਪਛਾਣ ਰੇਸ਼ਮ ਸਿੰਘ ਪੁੱਤਰ ਭੋਲੂ ਸਿੰਘ ਨਿਵਾਸੀ ਭੰਗਾਲਾ ਕਾਲੋਨੀ ਦੇ ਰੂਪ 'ਚ ਹੋਈ ਹੈ। ਇਸੇ ਤਰ੍ਹਾਂ ਥਾਣਾ ਬਹਾਵਵਾਲਾ ਪੁਲਸ ਦੇ ਹੌਲਦਾਰ ਰਾਜਵਿੰਦਰ ਸਿੰਘ ਨੇ ਬੀਤੀ ਸ਼ਾਮ ਪਿੰਡ ਰਾਜਪੁਰਾ ਦੇ ਨੇੜੇ ਖੁੱਬਨ ਨਿਵਾਸੀ ਪਿੰਟੂ ਕੁਮਾਰ ਪੁੱਤਰ ਸੱਜਨ ਕੁਮਾਰ ਨੂੰ 9 ਲੀਟਰ 180 ਮਿਲੀਲੀਟਰ ਸ਼ਰਾਬ ਸਣੇ ਗ੍ਰਿਫਤਾਰ ਕੀਤਾ ਹੈ।ਥਾਣਾ ਬਹਾਵਵਾਲਾ ਦੇ ਹੌਲਦਾਰ ਪ੍ਰਤਾਪ ਸਿੰਘ ਨੇ ਵਰਿਯਾਮਖੇੜਾ ਭੱਠੇ ਦੇ ਨੇੜੇ ਇਸ ਪਿੰਡ ਦੇ ਨਿਵਾਸੀ ਪਿਰਥੀ ਸਿੰਘ ਪੁੱਤਰ ਲਾਧੂਰਾਮ ਨੂੰ 36 ਪਊਏ ਸ਼ਰਾਬ ਸਮੇਤ ਕਾਬੂ ਕੀਤਾ। ਥਾਣਾ ਬਹਾਲਵਾਲਾ ਪੁਲਸ ਨੇ ਸਾਰੇ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ।


Related News