ਪੁਲਸ ਨੇ ਹੈਰੋਇਨ ਸਣੇ 2 ਨੂੰ ਕੀਤਾ ਕਾਬੂ

Saturday, Sep 16, 2017 - 06:51 AM (IST)

ਝਬਾਲ(ਲਾਲੂਘੁੰਮਣ)-ਥਾਣਾ ਝਬਾਲ ਵਿਖੇ 13 ਗ੍ਰਾਮ ਹੈਰੋਇਨ ਬਰਾਮਦ ਹੋਣ 'ਤੇ 2 ਦੋਸ਼ੀਆਂ ਖਿਲਾਫ ਕੇਸ ਦਰਜ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀ. ਆਈ. ਏ. ਦੇ ਸਹਾਇਕ ਥਾਣੇਦਾਰ ਸੁਖਦੇਵ ਸਿੰਘ ਨੇ ਦੱਸਿਆ ਕਿ ਉਨ੍ਹਾਂ ਸਮੇਤ ਪੁਲਸ ਪਾਰਟੀ ਪਿੰਡ ਕੋਟ ਦੁਸੰਧੀ ਮੱਲ ਨਜ਼ਦੀਕ ਦੌਰਾਨੇ ਗਸ਼ਤ ਇਕ ਪੈਦਲ ਆ ਰਹੇ ਨੌਜਵਾਨ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਜਦੋਂ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ ਇਕ ਮੋਮੀ ਲਿਫਾਫੇ 'ਚੋਂ 3 ਗ੍ਰਾਮ ਹੈਰੋਇਨ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਗਏ ਨੌਜਵਾਨ ਦੀ ਪਛਾਣ ਬਲਰਾਜ ਸਿੰਘ ਉਰਫ ਰੂਪਾ ਪੁੱਤਰ ਸਕੱਤਰ ਸਿੰਘ ਵਾਸੀ ਪਿੰਡ ਗੋਹਲਵੜ ਵਜੋਂ ਹੋਈ, ਜਿਸ ਨੇ ਪੁਲਸ ਕੋਲ ਪੁੱਛਗਿੱਛ ਦੌਰਾਨ ਮੰਨਿਆ ਕਿ ਇਹ ਹੈਰੋਇਨ ਉਸ ਵੱਲੋਂ ਜਰਨੈਲ ਸਿੰਘ ਜੈਲੀ ਪੁੱਤਰ ਸੁਖਦੇਵ ਸਿੰਘ ਵਾਸੀ ਪਿੰਡ ਪੰਡੋਰੀ ਰਣ ਸਿੰਘ ਕੋਲੋਂ ਖਰੀਦੀ ਗਈ ਹੈ। ਉਨ੍ਹਾਂ ਦੱਸਿਆ ਕਿ ਦੋਸ਼ੀ ਖਿਲਾਫ ਥਾਣਾ ਝਬਾਲ ਵਿਖੇ ਮੁਕੱਦਮਾ ਦਰਜ ਕਰ ਕੇ ਜਦੋਂ ਉਸ ਦੀ ਨਿਸ਼ਾਨਦੇਹੀ 'ਤੇ ਦੂਜੇ ਦੋਸ਼ੀ ਜਰਨੈਲ ਸਿੰਘ ਜੈਲੀ ਨੂੰ ਕਾਬੂ ਕਰਨ ਲਈ ਪੁਲਸ ਪਾਰਟੀ ਗਈ ਤਾਂ ਜਰਨੈਲ ਸਿੰਘ ਪੁਲਸ ਨੂੰ ਵੇਖ ਕੇ ਭੱਜਣ ਦੀ ਕੋਸ਼ਿਸ਼ ਕਰਨ ਲੱਗਾ, ਜਿਸ ਨੂੰ ਗ੍ਰਿਫਤਾਰ ਕਰ ਲਿਆ ਗਿਆ। ਗ੍ਰਿਫਤਾਰ ਕੀਤੇ ਗਏ ਦੋਸ਼ੀ ਦੀ ਤਲਾਸ਼ੀ ਦੌਰਾਨ ਉਸ ਕੋਲੋਂ 10 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਏ. ਐੱਸ. ਆਈ. ਸੁਖਦੇਵ ਸਿੰਘ ਨੇ ਦੱਸਿਆ ਕਿ ਦੋਵਾਂ ਦੋਸ਼ੀਆਂ ਖਿਲਾਫ ਥਾਣਾ ਝਬਾਲ ਵਿਖੇ ਕੇਸ ਦਰਜ ਕਰ ਕੇ ਉਨ੍ਹਾਂ ਨੂੰ ਮਾਣਯੋਗ ਅਦਾਲਤ 'ਚ ਪੇਸ਼ ਕਰਵਾਇਆ ਗਿਆ, ਜਿੱਥੋਂ ਉਨ੍ਹਾਂ ਨੂੰ ਜੇਲ ਭੇਜ ਦਿੱਤਾ ਗਿਆ ਹੈ।


Related News