ਪੁਲਸ ਨੇ ਅਫੀਮ ਸਣੇ ਵਿਅਕਤੀ ਨੂੰ ਕੀਤਾ ਕਾਬੂ

Thursday, Sep 21, 2017 - 12:00 AM (IST)

ਘੱਲ ਖੁਰਦ(ਦਲਜੀਤ, ਗੁਲਾਟੀ)—ਥਾਣਾ ਘੱਲ ਖੁਰਦ ਦੀ ਪੁਲਸ ਨੇ ਗਸ਼ਤ ਦੌਰਾਨ ਪਿੰਡ ਸਾਧੂ ਸਿੰਘ ਵਾਲਾ ਰੋਡ ਤੋਂ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ 'ਤੇ ਗ੍ਰਿਫਤਾਰ ਕਰ ਕੇ ਉਸ ਕੋਲੋਂ 50 ਗ੍ਰਾਮ ਅਫੀਮ ਬਰਾਮਦ ਕੀਤੀ, ਜਿਸ ਦੇ ਸਬੰਧ ਵਿਚ ਪੁਲਸ ਵੱਲੋਂ ਦੋਸ਼ੀ ਖਿਲਾਫ ਥਾਣਾ ਘੱਲ ਖੁਰਦ ਵਿਖੇ ਮਾਮਲਾ ਦਰਜ ਕੀਤਾ ਗਿਆ। ਇਕੱਤਰ ਜਾਣਕਾਰੀ ਅਨੁਸਾਰ ਥਾਣਾ ਘੱਲ ਖੁਰਦ ਦੇ ਸਹਾਇਕ ਇੰਸਪੈਕਟਰ ਜੁਗਰਾਜ ਸਿੰਘ ਨੇ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਪਿੰਡ ਸਾਧੂ ਵਾਲਾ ਰੋਡ ਤੋਂ ਦੋਸ਼ੀ ਰਾਮ ਸਿੰਘ ਨਿਵਾਸੀ ਵਕੀਲਾਂ ਵਾਲਾ ਸਦਰ ਜ਼ੀਰਾ ਨੂੰ ਸ਼ੱਕ ਪੈਣ 'ਤੇ ਗ੍ਰਿਫਤਾਰ ਕੀਤਾ। ਜਦ ਪੁਲਸ ਕਰਮਚਾਰੀਆਂ ਵੱਲੋਂ ਉਕਤ ਵਿਅਕਤੀ ਦੀ ਤਲਾਸ਼ੀ ਲਈ ਗਈ ਤਾਂ ਉਸ ਪਾਸੋਂ ਉਕਤ ਅਫੀਮ ਬਰਾਮਦ ਹੋਈ। ਪੁਲਸ ਵੱਲੋਂ ਉਕਤ ਵਿਅਕਤੀ ਖਿਲਾਫ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।


Related News