ਪੁਲਸ ਨੇ ਹੈਰੋਇਨ ਸਮੇਤ 3 ਨੂੰ ਕੀਤਾ ਕਾਬੂ

09/24/2017 2:04:08 AM

ਬੋਹਾ(ਬਾਂਸਲ)-ਸਥਾਨਕ ਥਾਣੇ ਦੀ ਪੁਲਸ ਨੇ ਕਾਰ ਸਵਾਰ ਤਿੰਨ ਵਿਅਕਤੀਆਂ ਕੋਲੋਂ ਹੈਰੋਇਨ ਬਰਾਮਦ ਕਰਨ ਉਪਰੰਤ ਉਨ੍ਹਾਂ ਖਿਲਾਫ਼ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਸੁਖਜੀਤ ਸਿੰਘ ਨੇ ਆਪਣੀ ਪੁਲਸ ਟੀਮ ਸਮੇਤ ਗਸ਼ਤ ਦੌਰਾਨ ਸਥਾਨਕ ਅਨਾਜ ਮੰਡੀ ਦੇ ਨੇੜੇ ਕਾਰ ਨੰ. ਪੀ ਬੀ 31 ਪੀ–1193 'ਚ ਸਵਾਰ ਭਗਤ ਸਿੰਘ ਪੁੱਤਰ ਰਾਮ ਪ੍ਰਤਾਪ ਵਾਸੀ ਪਿੰਡ ਰਾਜਰਾਣਾ (ਸਰਦੂਲਗੜ੍ਹ), ਧਲਵਿੰਦਰ ਸਿੰਘ ਅਤੇ ਜਸਵਿੰਦਰ ਸਿੰਘ ਪੁੱਤਰਾਨ ਸੁੱਚਾ ਸਿੰਘ ਵਾਸੀ ਖੈਰਾ ਕਲਾਂ ਕੋਲੋਂ 60 ਗ੍ਰਾਮ ਹੈਰੋਇਨ ਬਰਾਮਦ ਕਰ ਨ ਉਪਰੰਤ ਉਨ੍ਹਾਂ ਵਿਰੁੱਧ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।