ਨਾਜਾਇਜ਼ ਸ਼ਰਾਬ ਸਮੇਤ ਪੁਲਸ ਨੇ 4 ਨੂੰ ਕੀਤਾ ਕਾਬੂ
Thursday, Oct 05, 2017 - 12:03 AM (IST)
ਫਾਜ਼ਿਲਕਾ(ਲੀਲਾਧਰ, ਨਾਗਪਾਲ)-ਫਾਜ਼ਿਲਕਾ ਜ਼ਿਲੇ ਦੇ ਤਹਿਤ ਥਾਣਾ ਅਰਨੀਵਾਲਾ ਪੁਲਸ ਨੇ ਪਿੰਡ ਕੰਧਵਾਲਾ ਹਾਜ਼ਰ ਖਾਂ ਵਿਚ ਇਕ ਵਿਅਕਤੀ ਨੂੰ ਸਵਾ 15 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਐੱਚ. ਸੀ. ਵਿਸ਼ਲੇਸ਼ ਕੁਮਾਰ ਬੀਤੇ ਦਿਨੀਂ ਸ਼ਾਮ ਨੂੰ ਲਗਭਗ 7.30 ਵਜੇ ਜਦੋਂ ਪੁਲਸ ਪਾਰਟੀ ਸਮੇਤ ਗਸ਼ਤ ਕਰ ਰਹੇ ਸਨ ਤਾਂ ਪਿੰਡ ਕੰਧ ਵਾਲਾ ਹਾਜ਼ਰ ਖਾਂ ਦੇ ਨੇੜੇ ਸੁਖਦੇਵ ਸਿੰਘ ਵਾਸੀ ਪਿੰਡ ਕੰਧਵਾਲਾ ਹਾਜ਼ਰ ਖਾਂ ਕੋਲੋਂ ਉਕਤ ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕਰ ਲਈ। ਪੁਲਸ ਨੇ ਉਕਤ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਕੇ ਉਸ ਦੇ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਬੀਤੀ ਸ਼ਾਮ ਥਾਣਾ ਬਹਾਵਵਾਲਾ ਪੁਲਸ ਨੇ ਨਾਕੇ ਦੌਰਾਨ ਇਕ ਵਿਅਕਤੀ ਨੂੰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ। ਜਾਣਕਾਰੀ ਅਨੁਸਾਰ ਹੌਲਦਾਰ ਰਾਜਪਾਲ ਸਿੰਘ ਨੇ ਬੀਤੀ ਸ਼ਾਮ ਪਿੰਡ ਕਿੱਕਰਖੇੜਾ ਨੇੜੇ ਗਸ਼ਤ ਦੌਰਾਨ ਸਾਹਮਣਿਓਂ ਆ ਰਹੇ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਜਦੋਂ ਉਸ ਦੇ ਕੋਲ ਮੌਜੂਦ ਗੱਟੇ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 53 ਪਊਏ ਸ਼ਰਾਬ ਬਰਾਮਦ ਹੋਈ। ਫੜੇ ਗਏ ਵਿਅਕਤੀ ਦੀ ਪਛਾਣ ਰਾਜਿੰਦਰ ਪੁੱਤਰ ਨੱਥੂਰਾਮ ਵਾਸੀ ਪਿੰਡ ਕਿੱਕਰਖੇੜਾ ਦੇ ਰੂਪ 'ਚ ਹੋਈ ਹੈ। ਪੁਲਸ ਨੇ ਉਸ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਫਿਰੋਜ਼ਪੁਰ ਸ਼ਹਿਰ ਅਤੇ ਛਾਉਣੀ ਦੀ ਪੁਲਸ ਨੇ 2 ਲੋਕਾਂ ਨੂੰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਫਿਰੋਜ਼ਪੁਰ ਦੇ ਐੱਚ. ਸੀ. ਬੋਹੜ ਸਿੰਘ ਨੇ ਦੱਸਿਆ ਕਿ ਬੀਤੀ ਸ਼ਾਮ ਬਸਤੀ ਭੱਟੀਆਂ ਵਾਲੀ ਦੇ ਏਰੀਆ ਵਿਚ ਪੁਲਸ ਨੇ 40 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਪੂਰਨ ਉਰਫ ਪੁੰਨਾ ਨੂੰ ਗ੍ਰਿਫਤਾਰ ਕੀਤਾ ਹੈ। ਦੂਸਰੇ ਪਾਸੇ ਥਾਣਾ ਕੈਂਟ ਫਿਰੋਜ਼ਪੁਰ ਦੇ ਐੱਚ. ਸੀ. ਬਲਦੇਵ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਸਵਾ 9 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਮਨੋਹਰ ਨੂੰ ਕਾਬੂ ਕੀਤਾ ਹੈ, ਜਿਸਨੂੰ ਬਾਅਦ ਵਿਚ ਜ਼ਮਾਨਤ 'ਤੇ ਰਿਹਾਅ ਕਰ ਦਿੱਤਾ ਗਿਆ ਹੈ। ਪੁਲਸ ਵੱਲੋਂ ਦੋਵਾਂ ਵਿਅਕਤੀਆਂ ਦੇ ਖਿਲਾਫ ਮੁਕੱਦਮੇ ਦਰਜ ਕੀਤੇ ਗਏ ਹਨ।
