ਪੁਲਸ ਨੇ ਨਸ਼ੀਲੀਆਂ ਗੋਲੀਆਂ ਸਣੇ ਵਿਅਕਤੀ ਨੂੰ ਕੀਤਾ ਗ੍ਰਿਫਤਾਰ

Friday, Oct 06, 2017 - 12:24 AM (IST)

ਪੁਲਸ ਨੇ ਨਸ਼ੀਲੀਆਂ ਗੋਲੀਆਂ ਸਣੇ ਵਿਅਕਤੀ ਨੂੰ ਕੀਤਾ ਗ੍ਰਿਫਤਾਰ

ਫਿਰੋਜ਼ਪੁਰ(ਕੁਮਾਰ)-ਸੀ. ਆਈ. ਏ. ਸਟਾਫ ਫਿਰੋਜ਼ਪੁਰ ਦੀ ਪੁਲਸ ਨੇ ਸਬ-ਇੰਸਪੈਕਟਰ ਓਮ ਪ੍ਰਕਾਸ਼ ਦੀ ਅਗਵਾਈ ਹੇਠ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਣੇ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਸਬ-ਇੰਸਪੈਕਟਰ ਓਮ ਪ੍ਰਕਾਸ਼ ਨੇ ਦੱਸਿਆ ਕਿ ਬੀਤੀ ਸ਼ਾਮ ਪਿੰਡ ਚੱਕ ਘੁਬਾਈ (ਟਾਂਗਨ) ਦੇ ਏਰੀਆ 'ਚ ਪੁਲਸ ਨੇ ਇਕ ਸ਼ੱਕੀ ਵਿਅਕਤੀ ਨੂੰ ਕਾਬੂ ਕਰ ਕੇ ਜਦ ਉਸਦੀ ਤਲਾਸ਼ੀ ਲਈ ਤਾਂ ਉਸ ਕੋਲੋਂ 220 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਉਨ੍ਹਾਂ ਦੱਸਿਆ ਕਿ ਪੁਲਸ ਨੇ ਥਾਣਾ ਮਮਦੋਟ 'ਚ ਫੜੇ ਗਏ ਵਿਅਕਤੀ ਖਿਲਾਫ ਮੁਕੱਦਮਾ ਦਰਜ ਕਰ ਲਿਆ ਹੈ।
ਬੀਤੇ ਦਿਨੀਂ ਥਾਣਾ ਖੂਈਆਂ ਸਰਵਰ ਪੁਲਸ ਨੇ ਨਾਕੇ ਦੌਰਾਨ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਣੇ ਕਾਬੂ ਕਰ ਉਸ ਖਿਲਾਫ ਮਾਮਲਾ ਦਰਜ ਕਰ ਲਿਆ ਹੈ।ਜਾਣਕਾਰੀ ਮੁਤਾਬਿਕ ਸਹਾਇਕ ਸਬ-ਇੰਸਪੈਕਟਰ ਰਮੇਸ਼ ਚੰਦਰ ਨੇ ਬੀਤੀ ਸ਼ਾਮ ਪੰਜਾਬਾ ਮਾਡਲ ਦੇ ਨੇੜੇ ਗਸ਼ਤ ਦੌਰਾਨ ਸਾਹਮਣੇ ਤੋਂ ਆ ਰਹੇ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 1500 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਫੜੇ ਗਏ ਵਿਅਕਤੀ ਦੀ ਪਛਾਣ ਰੋਸ਼ਨ ਸਿੰਘ ਪੁੱਤਰ ਬਚਨ ਸਿੰਘ ਵਾਸੀ ਪਿੰਡ ਪੱਕੀ, ਥਾਣਾ ਹਿੰਦੁਮਲ ਕੋਟ, ਜ਼ਿਲਾ ਸ਼੍ਰੀਗੰਗਾਨਗਰ ਵਜੋਂ ਹੋਈ ਹੈ। ਪੁਲਸ ਨੇ ਉਸ ਖਿਲਾਫ ਮਾਮਲਾ ਦਰਜ ਕਰ ਲਿਆ ਹੈ।


Related News