ਚਾਲੂ ਸ਼ਰਾਬ ਦੀ ਭੱਠੀ, ਲਾਹਣ ਤੇ ਨਾਜਾਇਜ਼ ਸ਼ਰਾਬ ਸਣੇ ਗ੍ਰਿਫਤਾਰ
Friday, Oct 06, 2017 - 01:09 AM (IST)

ਫਿਰੋਜ਼ਪੁਰ(ਕੁਮਾਰ, ਆਵਲਾ)-ਫਿਰੋਜ਼ਪੁਰ ਦੇ ਪਿੰਡ ਗੋਬਿੰਦਗੜ੍ਹ 'ਚ ਪੁਲਸ ਨੇ ਐੱਚ. ਸੀ. ਮਹਿੰਦਰ ਸਿੰਘ ਦੀ ਅਗਵਾਈ ਹੇਠ ਇਕ ਵਿਅਕਤੀ ਨੂੰ ਚਾਲੂ ਸ਼ਰਾਬ ਦੀ ਭੱਠੀ, ਲਾਹਣ ਤੇ ਨਾਜਾਇਜ਼ ਸ਼ਰਾਬ ਸਣੇ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਦਿੰਦੇ ਹੋਏ ਐੱਚ. ਸੀ. ਮਹਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਇਹ ਗੁਪਤ ਸੂਚਨਾ ਮਿਲੀ ਸੀ ਕਿ ਸੁਖਵਿੰਦਰ ਸਿੰਘ ਨਾਜਾਇਜ਼ ਸ਼ਰਾਬ ਕੱਢ ਰਿਹਾ ਹੈ ਤੇ ਪੁਲਸ ਨੇ ਤੁਰੰਤ ਰੇਡ ਕਰ ਕੇ ਉਸਨੂੰ ਚਾਲੂ ਸ਼ਰਾਬ ਦੀ ਭੱਠੀ, 30 ਕਿਲੋ ਲਾਹਣ ਤੇ 12 ਬੋਤਲਾਂ ਨਾਜਾਇਜ਼ ਸ਼ਰਾਬ ਸਣੇ ਗ੍ਰਿਫਤਾਰ ਕਰ ਲਿਆ ਹੈ, ਜਿਸ ਖਿਲਾਫ ਥਾਣਾ ਗੁਰੂਹਰਸਹਾਏ 'ਚ ਮੁਕੱਦਮਾ ਦਰਜ ਕੀਤਾ ਗਿਆ ਹੈ।