ਨਸ਼ੀਲੀਆਂ ਗੋਲੀਆਂ, ਪੋਸਤ ਤੇ ਨਾਜਾਇਜ਼ ਸ਼ਰਾਬ ਸਮੇਤ 4 ਗ੍ਰਿਫ਼ਤਾਰ

Friday, Oct 06, 2017 - 02:12 AM (IST)

ਨਸ਼ੀਲੀਆਂ ਗੋਲੀਆਂ, ਪੋਸਤ ਤੇ ਨਾਜਾਇਜ਼ ਸ਼ਰਾਬ ਸਮੇਤ 4 ਗ੍ਰਿਫ਼ਤਾਰ

ਬਠਿੰਡਾ(ਸੁਖਵਿੰਦਰ)-ਪੁਲਸ ਨੇ ਵੱਖ-ਵੱਖ ਥਾਵਾਂ ਤੋਂ ਨਸ਼ੀਲੀਆਂ ਗੋਲੀਆਂ, ਪੋਸਤ ਅਤੇ ਨਾਜਾਇਜ਼ ਸ਼ਰਾਬ ਬਰਾਮਦ ਕਰ ਕੇ 4 ਲੋਕਾਂ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਥਾਣਾ ਸਦਰ ਰਾਮਪੁਰਾ ਪੁਲਸ ਦੇ ਸਹਾਇਕ ਥਾਣੇਦਾਰ ਜਸਪਾਲ ਸਿੰਘ ਨੇ ਸੂਚਨਾ ਦੇ ਆਧਾਰ 'ਤੇ ਪਿੰਡ ਬੱਲੂਆਣਾ ਤੋਂ ਸੁਰਜੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਕੇ ਉਸ ਪਾਸੋਂ 700 ਗ੍ਰਾਮ ਭੁੱਕੀ, 1460 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਇਕ ਹੋਰ ਮਾਮਲੇ ਵਿਚ ਸਦਰ ਪੁਲਸ ਦੇ ਸਹਾਇਕ ਥਾਣੇਦਾਰ ਜਸਪਾਲ ਸਿੰਘ ਨੇ ਪਿੰਡ ਸਰਦਾਰਗੜ੍ਹ ਤੋਂ ਮਾਹੀਆ ਰਾਮ ਨੂੰ ਗ੍ਰਿਫ਼ਤਾਰ ਕਰ ਕੇ ਉਸ ਪਾਸੋਂ 500 ਗ੍ਰਾਮ ਚੂਰਾ ਪੋਸਤ ਬਰਾਮਦ ਕੀਤਾ ਹੈ। ਪੁਲਸ ਨੇ ਮੁਲਜ਼ਮਾਂ ਖਿਲਾਫ਼ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਕ ਹੋਰ ਮਾਮਲੇ ਵਿਚ ਥਾਣਾ ਥਰਮਲ ਦੇ ਹੌਲਦਾਰ ਰੇਸ਼ਮ ਸਿੰਘ ਵੱਲੋਂ ਨਹਿਰ ਦੇ ਪੁਲ 'ਤੇ ਨਾਕਾਬੰਦੀ ਕੀਤੀ ਗਈ ਸੀ। ਇਸ ਦੌਰਾਨ ਪੁਲਸ ਨੇ ਇਕ ਐਕਟਿਵਾ ਸਵਾਰ ਰਵੀ ਸ਼ਰਮਾ ਵਾਸੀ ਬਠਿੰਡਾ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਸ ਨੇ ਮੌਕੇ ਤੋਂ ਭੱਜਣ ਦੀ ਕੋਸ਼ਿਸ਼ ਕੀਤੀ ਪਰ ਪੁਲਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਕੇ ਤਲਾਸ਼ੀ ਦੌਰਾਨ 36 ਬੋਤਲਾਂ ਹਰਿਆਣਾ ਸ਼ਰਾਬ ਦੀਆਂ ਬਰਾਮਦ ਕੀਤੀਆਂ ਹਨ। ਇਸੇ ਤਰ੍ਹਾਂ ਕੋਟਫੱਤਾ ਪੁਲਸ ਦੇ ਹੌਲਦਾਰ ਗੁਰਦੀਪ ਸਿੰਘ ਨੇ ਪਿੰਡ ਕੋਟਫੱਤਾ ਤੋਂ ਦਰਸ਼ਨ ਸਿੰਘ ਨੂੰ ਗ੍ਰਿਫ਼ਤਾਰ ਕਰ ਕੇ ਉਸ ਪਾਸੋਂ 29 ਬੋਤਲਾਂ ਹਰਿਆਣਾ ਸ਼ਰਾਬ ਦੀਆਂ ਬਰਾਮਦ ਕੀਤੀਆਂ ਹਨ। ਪੁਲਸ ਨੇ ਦੋਵੇਂ ਮੁਲਜ਼ਮਾਂ ਖਿਲਾਫ਼ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Related News