ਪੁਲਸ ਨੇ ਸ਼ਰਾਬ ਸਮੇਤ 3 ਨੂੰ ਕੀਤਾ ਗ੍ਰਿਫਤਾਰ

10/17/2017 2:57:44 AM

ਬੀਜਾ(ਬਿਪਨ)-ਚਾਵਾ ਪਿੰਡ ਕੋਲੋਂ ਇਕ ਕਾਰ ਚਾਲਕ ਨੂੰ 30 ਪੇਟੀਆਂ ਸ਼ਰਾਬ ਸਮੇਤ ਗ੍ਰਿਫ਼ਤਾਰ ਕੀਤਾ ਹੈ। ਕਥਿਤ ਦੋਸ਼ੀ ਦੀ ਪਛਾਣ ਰਵਿੰਦਰ ਸਿੰਘ ਵਾਸੀ ਫਲੀਏਵਾਲ ਵਜੋਂ ਹੋਈ ਹੈ।  ਮਿਲੀ ਜਾਣਕਾਰੀ ਅਨੁਸਾਰ ਰਵਿੰਦਰ ਸਿੰਘ ਕਾਰ 'ਚ ਦੇਸੀ ਤੇ ਅੰਗਰੇਜ਼ੀ ਸ਼ਰਾਬ ਦੀਆਂ 30 ਪੇਟੀਆਂ ਲੈ ਕੇ ਲੁਧਿਆਣਾ ਜਾ ਰਿਹਾ ਸੀ। ਉਹ ਦੂਜੇ ਜ਼ਿਲਿਆਂ ਤੋਂ ਸਸਤੀ ਸ਼ਰਾਬ ਲੈ ਕੇ ਉਥੇ ਮਹਿੰਗੇ ਮੁੱਲ ਵੇਚਦਾ ਹੈ। ਪੁਲਸ ਨੂੰ ਦੇਖ ਕੇ ਮੁਲਜ਼ਮ ਨੇ ਕਾਰ ਭਜਾਉਣ ਦੀ ਕੋਸ਼ਿਸ਼ ਕੀਤੀ। ਕਾਰ ਖੇਤਾਂ 'ਚ ਜਾ ਡਿੱਗੀ, ਉਥੇ ਪੁਲਸ ਨੇ ਕਥਿਤ ਦੋਸ਼ੀ ਨੂੰ ਕਾਬੂ ਕਰ ਲਿਆ। ਕਾਰ 'ਚੋਂ 30 ਪੇਟੀਆਂ ਸ਼ਰਾਬ ਬਰਾਮਦ ਹੋਈ। ਇਸਦੀ ਅਗਲੀ ਜਾਂਚ ਏ. ਐੱਸ. ਆਈ. ਸੁਖਵਿੰਦਰ ਸਿੰਘ ਕਰ ਰਹੇ ਹਨ। ਇਸੇ ਤਰ੍ਹਾਂ ਸਦਰ ਥਾਣਾ ਦੀ ਪੁਲਸ ਨੇ ਸ਼ਰਾਬ ਦੀ ਸਮੱਗਲਿੰਗ ਦੇ ਦੋਸ਼ 'ਚ ਕੁਲਵੀਰ ਸਿੰਘ ਅਤੇ ਸਿਮਰਨਜੀਤ ਸਿੰਘ ਵਾਸੀ ਕਿਲਾ ਰਾਏਪੁਰ ਨੂੰ ਗ੍ਰਿਫਤਾਰ ਕੀਤਾ ਹੈ। ਐੱਸ. ਐੱਚ. ਓ. ਵਿਨੋਦ ਕੁਮਾਰ ਨੇ ਦੱਸਿਆ ਕਿ ਕਥਿਤ ਦੋਸ਼ੀ ਇਨੋਵਾ ਕਾਰ 'ਚ ਲੁਧਿਆਣਾ ਵੱਲ ਜਾ ਰਹੇ ਸਨ ਤਾਂ ਇਨ੍ਹਾਂ ਨੂੰ ਭੱਟੀਆਂ ਸੁਆ ਪੁਲੀ ਕੋਲ ਨਾਕਾਬੰਦੀ 'ਤੇ ਰੋਕਿਆ ਗਿਆ। ਕਾਰ ਦੀ ਤਲਾਸ਼ੀ ਲੈਣ 'ਤੇ ਉਸ 'ਚੋਂ 16 ਪੇਟੀਆਂ ਸ਼ਰਾਬ ਬਰਾਮਦ ਕੀਤੀਆਂ ਗਈਆਂ।