ਨਸ਼ੀਲੀਆਂ ਗੋਲੀਆਂ ਅਤੇ ਹਰਿਆਣਾ ਸ਼ਰਾਬ ਸਣੇ 8 ਕਾਬੂ
Tuesday, Oct 24, 2017 - 02:20 AM (IST)
ਬਠਿੰਡਾ(ਸੁਖਵਿੰਦਰ)- ਪੁਲਸ ਨੇ ਵੱਖ-ਵੱਖ ਥਾਵਾਂ ਤੋਂ ਨਸ਼ੀਲੀਆਂ ਗੋਲੀਆਂ ਅਤੇ ਨਾਜਾਇਜ਼ ਸ਼ਰਾਬ ਬਰਾਮਦ ਕਰ ਕੇ 8 ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਥਾਣਾ ਮੌੜ ਦੇ ਸਹਾਇਕ ਥਾਣੇਦਾਰ ਜੰਗੀਰ ਸਿੰਘ ਨੇ ਮੌੜ ਖੁਰਦ ਤੋਂ ਡਿੰਪਲ ਕੁਮਾਰ ਅਤੇ ਗੁਰਪ੍ਰੀਤ ਸਿੰਘ ਵਾਸੀ ਮੌੜ ਮੰਡੀ ਨੂੰ ਗ੍ਰਿਫਤਾਰ ਕਰ ਕੇ ਉਸ ਪਾਸੋਂ 290 ਗੋਲੀਆਂ ਨਾਜਾਇਜ਼ ਸ਼ਰਾਬ ਦੀਆਂ ਬਰਾਮਦ ਕੀਤੀਆਂ ਹਨ। ਪੁਲਸ ਨੇ ਦੋਵਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਖਿਲਾਫ਼ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਇਕ ਹੋਰ ਮਾਮਲੇ 'ਚ ਕੋਤਵਾਲੀ ਪੁਲਸ ਦੇ ਸਹਾਇਕ ਥਾਣੇਦਾਰ ਹਰਿੰਦਰ ਸਿੰਘ ਨੇ ਗਸ਼ਤ ਦੌਰਾਨ ਮਿੱਤਲ ਮਾਲ ਨੇੜੇ ਤੋਂ ਵਿਨੋਦ ਕੁਮਾਰ, ਪ੍ਰਦੀਪ ਕੁਮਾਰ ਤੇ ਨਰੇਸ਼ ਕੁਮਾਰ ਵਾਸੀ ਬਠਿੰਡਾ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਪਾਸੋਂ 72 ਬੋਤਲਾਂ ਹਰਿਆਣਾ ਸ਼ਰਾਬ ਦੀਆਂ ਬਰਾਮਦ ਕੀਤੀਆਂ ਹਨ। ਇਸੇ ਤਰ੍ਹਾਂ ਸਦਰ ਪੁਲਸ ਦੇ ਹੌਲਦਾਰ ਰਣਧੀਰ ਸਿੰਘ ਨੇ ਪਿੰਡ ਬੀੜ ਤਾਲਾਬ ਤੋਂ ਮੋਟਰਸਾਈਕਲ ਸਵਾਰ ਸੋਮਾ ਸਿੰਘ ਵਾਸੀ ਬੀੜ ਤਾਲਾਬ ਨੂੰ ਗ੍ਰਿਫ਼ਤਾਰ ਕਰ ਕੇ ਉਸ ਪਾਸੋਂ 35 ਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਓਧਰ ਸਦਰ ਰਾਮਪੁਰਾ ਪੁਲਸ ਦੇ ਐੱਸ.ਆਈ.ਬਲਜੀਤ ਸਿੰਘ ਨੇ ਪਿੰਡ ਚਾਉਕੇ ਤੋਂ ਬਲਦੇਵ ਸਿੰਘ ਨੂੰ ਗ੍ਰਿਫ਼ਤਾਰ ਕਰ ਕੇ ਉਸ ਪਾਸੋਂ 200 ਲੀਟਰ ਲਾਹਣ ਬਰਾਮਦ ਕੀਤੀ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਉਕਤ ਵਿਕਅਤੀ ਨਾਜਾਇਜ਼ ਸ਼ਰਾਬ ਤਿਆਰ ਕਰ ਕੇ ਸਸਤੇ ਰੇਟ 'ਤੇ ਵੇਚਦਾ ਸੀ। ਇਸ ਤੋਂ ਇਲਾਵਾ ਮੌੜ ਪੁਲਸ ਦੇ ਹੌਲਦਾਰ ਦਰਸ਼ਨ ਸਿੰਘ ਨੇ ਰਾਮ ਨਗਰ ਤੋਂ ਬਿੱਟੂ ਸਿੰਘ ਨੂੰ ਗ੍ਰਿਫ਼ਤਾਰ ਕਰ ਕੇ ਉਸ ਪਾਸੋਂ 12 ਬੋਤਲਾਂ ਹਰਿਆਣਾ ਸ਼ਰਾਬ ਦੀਆਂ ਬਰਾਮਦ ਕੀਤੀਆਂ ਹਨ।
