ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਣੇ 4 ਕਾਬੂ

Wednesday, Oct 25, 2017 - 12:59 AM (IST)

ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਣੇ 4 ਕਾਬੂ

ਅਬੋਹਰ(ਸੁਨੀਲ, ਰਹੇਜਾ)—ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਚਲਾਏ ਗਏ ਅਭਿਆਨ ਦੇ ਤਹਿਤ ਜ਼ਿਲਾ ਪੁਲਸ ਕਪਤਾਨ ਕੇਤਨ ਪਾਟਿਲ ਬਲਿਰਾਮ ਦੇ ਦਿਸ਼ਾ-ਨਿਰਦੇਸ਼ਾਂ 'ਤੇ ਥਾਣਾ ਖੂਈਆਂ ਸਰਵਰ ਪੁਲਸ ਨੇ ਬੀਤੀ ਸ਼ਾਮ ਨਾਕੇਬੰਦੀ ਦੌਰਾਨ ਤਿੰਨ ਲੋਕਾਂ ਨੂੰ ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਣੇ ਕਾਬੂ ਕਰਕੇ ਉਨ੍ਹਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ।ਜਾਣਕਾਰੀ ਮੁਤਾਬਿਕ ਸਹਾਇਕ ਸਬ ਇੰਸਪੈਕਟਰ ਬਲਵਿੰਦਰ ਸਿੰਘ ਨੇ ਬੀਤੀ ਸ਼ਾਮ ਪੁਲਸ ਪਾਰਟੀ ਸਣੇ ਪਿੰਡ ਦੀਵਾਨਖੇੜਾ ਦੇ ਨੇੜੇ ਨਾਕੇ ਦੌਰਾਨ ਸਾਹਮਣੇ ਤੋਂ ਆ ਰਹੇ 2 ਲੋਕਾਂ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ 15 ਗ੍ਰਾਮ ਹੈਰੋਇਨ ਬਰਾਮਦ ਹੋਈ। ਫੜੇ ਗਏ ਲੋਕਾਂ ਦੀ ਪਛਾਣ ਰਾਜ ਸਿੰਘ ਪੁੱਤਰ ਜੀਤ ਸਿੰਘ ਵਾਸੀ ਪਿੰਡ ਪੱਕੀ ਰਾਜਸਥਾਨ ਤੇ ਸੁਖਦੀਪ ਸਿੰਘ ਪੁੱਤਰ ਪ੍ਰਗਟ ਸਿੰਘ ਵਾਸੀ ਢਾਣੀ ਮਸੀਤ ਦੇ ਰੂਪ 'ਚ ਹੋਈ ਹੈ। ਪੁਲਸ ਨੇ ਦੋਵਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਇਸੇ ਤਰ੍ਹਾਂ ਸਹਾਇਕ ਸਬ ਇੰਸਪੈਕਟਰ ਸੱਜਨ ਸਿੰਘ ਨੇ ਪਿੰਡ ਕਲੱਰਖੇੜਾ ਦੇ ਨੇੜੇ ਗਸ਼ਤ ਦੌਰਾਨ ਇਸੇ ਪਿੰਡ ਦੇ ਵਾਸੀ ਨਰਸੀ ਰਾਮ ਪੁੱਤਰ ਭੂਪਰਾਮ ਨੂੰ 1600 ਨਸ਼ੀਲੀਆਂ ਗੋਲੀਆਂ ਸਣੇ ਕਾਬੂ ਕੀਤਾ ਹੈ। ਪੁਲਸ ਨੇ ਉਸ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਤਲਵੰਡੀ ਭਾਈ ਪੁਲਸ ਨੇ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਦੇ ਹੋਏ ਇਕ ਨੌਜਵਾਨ ਨੂੰ ਕਾਬੂ ਕਰਕੇ ਉਸ ਕੋਲੋਂ 2 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਥਾਣਾ ਪੁਲਸ ਤਲਵੰਡੀ ਭਾਈ ਦੇ ਮੁਖੀ ਹਰਪ੍ਰੀਤ ਸਿੰਘ ਵਿਰਕ ਨੇ ਦੱਸਿਆ ਕਿ ਏ. ਐੱਸ. ਆਈ. ਜੁਗਰਾਜ ਸਿੰਘ ਵੱਲੋਂ ਕੀਤੀ ਕਾਰਵਾਈ ਅਧੀਨ ਤਲਵੰਡੀ ਭਾਈ ਦੇ ਸਾਧੂਵਾਲਾ ਟੀ-ਪੁਆਇੰਟ ਤੋਂ ਦੋਸ਼ੀ ਪ੍ਰਭਜੋਤ ਸਿੰਘ ਵਾਸੀ ਮਲਸੀਆਂ ਕਲਾਂ ਤੋਂ 2 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਪੁਲਸ ਨੇ ਦੋਸ਼ੀ ਵਿਰੁੱਧ ਕੇਸ  ਦਰਜ ਕਰ ਕੇ  ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ।


Related News