ਚੋਰੀ ਦੇ 5 ਮੋਟਰਸਾਈਕਲਾਂ ਸਣੇ 2 ਕਾਬੂ

Thursday, Oct 26, 2017 - 01:07 AM (IST)

ਚੋਰੀ ਦੇ 5 ਮੋਟਰਸਾਈਕਲਾਂ ਸਣੇ 2 ਕਾਬੂ

ਫਿਰੋਜ਼ਪੁਰ(ਕੁਮਾਰ)— ਫਿਰੋਜ਼ਪੁਰ ਛਾਉਣੀ ਤੇ ਪਿੰਡ ਢੋਲੇਵਾਲਾ ਦੇ ਇਲਾਕੇ ਵਿਚ ਥਾਣਾ ਫਿਰੋਜ਼ਪੁਰ ਛਾਉਣੀ ਅਤੇ ਕੁਲਗੜ੍ਹੀ ਦੀ ਪੁਲਸ ਨੇ 2 ਵਿਅਕਤੀਆਂ ਨੂੰ ਗ੍ਰਿਫਤਾਰ ਕਰ ਕੇ ਉਨ੍ਹਾਂ ਕੋਲੋਂ ਚੋਰੀ ਦੇ 5 ਮੋਟਰਸਾਈਕਲ ਬਰਾਮਦ ਕੀਤੇ ਹਨ। ਥਾਣਾ ਫਿਰੋਜ਼ਪੁਰ ਛਾਉਣੀ ਦੇ ਐੱਸ. ਐੈੱਚ.ਓ. ਨਵੀਨ ਕੁਮਾਰ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ 'ਤੇ ਏ.ਐੱਸ.ਆਈ. ਮਹਿਲ ਸਿੰਘ ਦੀ ਅਗਵਾਈ ਹੇਠ ਪੁਲਸ ਨੇ ਪੁਰਾਣੀ ਕਚਹਿਰੀ ਦੇ ਗੇਟ 'ਤੇ ਸੁਖਵਿੰਦਰ ਪੁੱਤਰ ਨਿਰੰਜਨ ਨੂੰ ਗ੍ਰਿਫਤਾਰ ਕੀਤਾ, ਜਿਸਦੀ ਨਿਸ਼ਾਨਦੇਹੀ 'ਤੇ 4 ਚੋਰੀ ਦੇ ਮੋਟਰਸਾਈਕਲ ਬਰਾਮਦ ਹੋਏ। ਉਨ੍ਹਾਂ ਦੱਸਿਆ ਕਿ ਪੁਲਸ ਵੱਲੋਂ ਫੜੇ ਗਏ ਵਿਅਕਤੀ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ, ਜਿਸ ਤੋਂ ਚੋਰੀ ਦੇ ਹੋਰ ਵੀ ਮੋਟਰਸਾਈਕਲ ਬਰਾਮਦ ਹੋਣ ਦੀ ਸੰਭਾਵਨਾ ਹੈ। ਦੂਜੇ ਪਾਸੇ ਥਾਣਾ ਕੁਲਗੜ੍ਹੀ ਦੇ ਏ.ਐੱਸ.ਆਈ. ਸੁਖਦੇਵ ਸਿੰਘ ਨੇ ਦੱਸਿਆ ਕਿ ਪੁਲਸ ਨੇ ਪਿੰਡ ਢੋਲੇਵਾਲਾ ਦੇ ਸੇਮਨਾਲਾ ਇਲਾਕੇ 'ਚੋਂ ਚੋਰੀ ਦੇ ਮੋਟਰਸਾਈਕਲ ਸਣੇ ਸੁਖਵਿੰਦਰ ਸਿੰਘ ਸੁੱਖਾ ਨੂੰ ਗ੍ਰਿਫਤਾਰ ਕੀਤਾ ਹੈ, ਜਿਸਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। 


Related News