ਚੋਰੀ ਦੇ ਮੋਟਰਸਾਈਕਲਾਂ ਸਮੇਤ 2 ਕਾਬੂ

Tuesday, Oct 31, 2017 - 12:00 AM (IST)

ਫ਼ਿਰੋਜ਼ਪੁਰ(ਕੁਮਾਰ, ਆਵਲਾ)-ਫਿਰੋਜ਼ਪੁਰ ਦੇ ਪਿੰਡ ਦਰੋਗਾ ਦੇ ਏਰੀਆ 'ਚ ਏ. ਐੱਸ. ਆਈ. ਸੁਖਦੇਵ ਰਾਜ ਦੀ ਅਗਵਾਈ ਹੇਠ ਪੁਲਸ ਨੇ ਚੋਰੀ ਦੇ 2 ਮੋਟਰਸਾਈਕਲਾਂ ਸਮੇਤ 2 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ਦੀ ਪਛਾਣ ਕੁਲਦੀਪ ਸਿੰਘ ਉਰਫ ਨਾਨਕੁ ਅਤੇ ਗੁਰਪ੍ਰੀਤ ਸਿੰਘ ਉਰਫ ਗੋਰੂ ਦੇ ਰੂਪ 'ਚ ਹੋਈ ਹੈ। ਇਹ ਜਾਣਕਾਰੀ ਦਿੰਦੇ ਹੋਏ ਥਾਣਾ ਅਮੀਰਖਾਸ ਦੇ ਏ. ਐੱਸ. ਆਈ. ਸੁਖਦੇਵ ਰਾਜ ਨੇ ਦੱਸਿਆ ਕਿ ਫੜੇ ਗਏ ਚੋਰ ਮੋਟਰਸਾਈਕਲ ਚੋਰੀ ਕਰਕੇ ਅੱਗੇ ਵੇਚਦੇ ਸਨ।


Related News