20 ਕਿਲੋ ਪੋਸਤ ਬਰਾਮਦ, ਔਰਤ ਸਮੇਤ 2 ਗ੍ਰਿਫਤਾਰ
Wednesday, Nov 01, 2017 - 02:08 AM (IST)

ਬਠਿੰਡਾ(ਸੁਖਵਿੰਦਰ)-ਥਾਣਾ ਥਰਮਲ ਪੁਲਸ ਨੇ ਇਕ ਔਰਤ ਅਤੇ ਵਿਅਕਤੀ ਨੂੰ ਗ੍ਰਿਫਤਾਰ ਕਰ ਕੇ ਉਸ ਪਾਸੋਂ 20 ਕਿਲੋ ਚੂਰਾ ਪੋਸਤ ਬਰਾਮਦ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਇਕ ਵਿਅਕਤੀ ਔਰਤ ਨਾਲ ਮਿਲ ਕੇ ਪੋਸਤ ਵੇਚਣ ਦਾ ਕਾਰੋਬਾਰ ਚਲਾ ਰਿਹਾ ਹੈ। ਐੱਸ. ਆਈ. ਗੁਰਿੰਦਰ ਸਿੰਘ ਨੇ ਸੂਚਨਾ ਦੇ ਆਧਾਰ 'ਤੇ ਗੁਰੂ ਨਾਨਕ ਨਗਰ 'ਚੋਂ ਰੂਪ ਸਿੰਘ ਤੇ ਮਨਜੀਤ ਕੌਰ ਵਾਸੀ ਬਠਿੰਡਾ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਪਾਸੋਂ 20 ਕਿਲੋ ਚੂਰਾ ਪੋਸਤ ਬਰਾਮਦ ਕੀਤਾ ਹੈ। ਪੁਲਸ ਨੇ ਮੁਲਜ਼ਮ ਖਿਲਾਫ਼ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।