ਚੋਰੀ ਦੇ ਮੋਟਰਸਾਈਕਲ ਸਣੇ 2 ਗ੍ਰਿਫਤਾਰ
Sunday, Nov 05, 2017 - 01:43 AM (IST)

ਫ਼ਿਰੋਜ਼ਪੁਰ(ਕੁਮਾਰ)—ਚੋਰੀ ਦੇ ਬਜਾਜ ਪਲਸਰ ਮੋਟਰਸਾਈਕਲ ਸਮੇਤ ਥਾਣਾ ਕੁਲਗੜ੍ਹੀ ਦੀ ਪੁਲਸ ਨੇ 2 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਰਮੇਸ਼ ਮਸੀਹ ਨੇ ਦੱਸਿਆ ਕਿ ਪੁਲਸ ਨੂੰ ਇਹ ਗੁਪਤ ਸੂਚਨਾ ਮਿਲੀ ਸੀ ਕਿ 2 ਵਿਅਕਤੀ ਚੋਰੀ ਦੇ ਮੋਟਰਸਾਈਕਲ 'ਤੇ ਘੁੰਮ ਰਹੇ ਹਨ ਅਤੇ ਮੋਟਰਸਾਈਕਲ ਚੋਰੀ ਕਰਕੇ ਅੱਗੇ ਵੇਚਦੇ ਹਨ। ਉਨ੍ਹਾਂ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ 'ਤੇ ਜਦ ਪੁਲਸ ਨੇ ਬੀਤੀ ਸ਼ਾਮ ਪਿੰਡ ਮੱਲਵਾਲ ਕਦੀਮ ਵਿਚ ਰੇਡ ਕੀਤਾ ਤਾਂ ਉਥੇ ਨਿਸ਼ਾਨ ਸਿੰਘ ਪੁੱਤਰ ਪਾਲਾ ਸਿੰਘ ਅਤੇ ਰਤਨ ਸਿੰਘ ਪੁੱਤਰ ਕਿੱਕਰ ਸਿੰਘ ਨੂੰ ਚੋਰੀ ਦੇ ਲਾਲ ਰੰਗ ਦੇ ਪਲਸਰ ਮੋਟਰਸਾਈਕਲ ਨੰਬਰ ਪੀ.ਬੀ. 09 ਡੀ-6552 ਸਮੇਤ ਗ੍ਰਿਫਤਾਰ ਕੀਤਾ। ਪੁਲਸ ਨੇ ਫੜ੍ਹੇ ਗਏ ਵਿਅਕਤੀਆਂ ਦੇ ਖਿਲਾਫ ਮੁਕੱਦਮਾ ਦਰਜ ਕਰ ਲਿਆ ਹੈ।