ਹਰਿਆਣਾ ਸ਼ਰਾਬ ਤੇ ਲਾਹਣ ਸਣੇ 3 ਗ੍ਰਿਫ਼ਤਾਰ
Sunday, Nov 05, 2017 - 02:25 AM (IST)

ਬਠਿੰਡਾ(ਸੁਖਵਿੰਦਰ)-ਪੁਲਸ ਨੇ ਵੱਖ-ਵੱਖ ਥਾਵਾਂ ਤੋਂ ਲਾਹਣ ਤੇ ਨਾਜਾਇਜ਼ ਸ਼ਰਾਬ ਬਰਾਮਦ ਕਰ ਕੇ 5 ਲੋਕਾਂ ਖਿਲਾਫ਼ ਮਾਮਲਾ ਦਰਜ ਕਰ ਕੇ 3 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਦਕਿ 2 ਵਿਅਕਤੀ ਪੁਲਸ ਦੇ ਹੱਥ ਨਹੀਂ ਲੱਗ ਸਕੇ। ਜਾਣਕਾਰੀ ਅਨੁਸਾਰ ਥਾਣਾ ਕੋਤਵਾਲੀ ਦੇ ਹੌਲਦਾਰ ਜਗਰੂਪ ਸਿੰਘ ਨੇ ਗਸ਼ਤ ਦੌਰਾਨ ਦਾਣਾ ਮੰਡੀ 'ਚੋਂ ਕੁਲਦੀਪ ਸਿੰਘ ਵਾਸੀ ਜੀਵਨ ਸਿੰਘ ਵਾਲਾ ਨੂੰ ਸ਼ੱਕ ਦੇ ਆਧਾਰ 'ਤੇ ਗ੍ਰਿਫਤਾਰ ਕਰ ਕੇ ਉਸ ਪਾਸੋਂ 32 ਬੋਤਲਾਂ ਹਰਿਆਣਾ ਸ਼ਰਾਬ ਦੀਆਂ ਬਰਾਮਦ ਕੀਤੀਆਂ ਹਨ। ਇਕ ਹੋਰ ਮਾਮਲੇ ਵਿਚ ਫੂਲ ਪੁਲਸ ਦੇ ਹੌਲਦਾਰ ਹਰਮੰਦਰ ਸਿੰਘ ਨੇ ਸੂਚਨਾ ਦੇ ਆਧਾਰ 'ਤੇ ਪਿੰਡ ਸੇਲਵਰਾ ਤੋਂ ਜਗਤਾਰ ਸਿੰਘ ਨੂੰ ਗ੍ਰਿਫ਼ਤਾਰ ਕਰ ਕੇ ਉਸ ਦੇ ਟਿਕਾਣੇ ਤੋਂ 50 ਲੀਟਰ ਲਾਹਣ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਰਾਮਪੁਰਾ ਦੇ ਸਹਾਇਕ ਥਾਣੇਦਾਰ ਸੱਤਪਾਲ ਸਿੰਘ ਨੇ ਗਸ਼ਤ ਦੌਰਾਨ ਪਿੰਡ ਜੂਠਕੇ ਵਿਖੇ ਅਲਬੇਲ ਸਿੰਘ ਅਤੇ ਗੁਰਮੇਲ ਸਿੰਘ ਦੇ ਟਿਕਾਣੇ 'ਤੇ ਛਾਪੇਮਾਰੀ ਕਰ ਕੇ 320 ਲੀਟਰ ਲਾਹਣ ਬਰਾਮਦ ਕੀਤੀ ਹੈ ਪਰ ਮੁਲਜ਼ਮ ਪੁਲਸ ਦੇ ਹੱਥ ਨਹੀਂ ਲੱਗ ਸਕੇ। ਜਾਂਚ ਅਧਿਕਾਰੀ ਨੇ ਦੱਸਿਆ ਕਿ ਉਕਤ ਵਿਅਕਤੀ ਦੇਸੀ ਸ਼ਰਾਬ ਲੋਕਾਂ ਨੂੰ ਸਸਤੇ ਰੇਟਾਂ 'ਤੇ ਵੇਚਦੇ ਸਨ। ਪੁਲਸ ਨੇ ਉਕਤ ਸਾਰੇ ਮੁਲਜ਼ਮਾਂ ਖਿਲਾਫ਼ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।