ਨਸ਼ੀਲੀਆਂ ਦਵਾਈਆਂ ਵੇਚਣ ਜਾ ਰਿਹਾ ਕਾਬੂ

11/05/2017 5:12:48 AM

ਜਲੰਧਰ(ਪ੍ਰੀਤ)—ਗੜ੍ਹਾ ਏਰੀਏ ਵਿਚ ਨਸ਼ੀਲੇ ਕੈਪਸੂਲ ਤੇ ਗੋਲੀਆਂ ਦੀ ਸਪਲਾਈ ਕਰਨ ਵਾਲੇ ਸਮੱਗਲਰ ਨੂੰ ਥਾਣਾ ਨੰਬਰ 7 ਦੀ ਪੁਲਸ ਨੇ ਗ੍ਰਿਫਤਾਰ ਕੀਤਾ ਹੈ। ਥਾਣਾ ਨੰਬਰ 7 ਦੇ ਇੰਸ. ਓਂਕਾਰ ਸਿੰਘ ਬਰਾੜ ਨੇ ਦੱਸਿਆ ਕਿ ਏ. ਐੱਸ. ਆਈ. ਗੁਰਨਾਮ ਸਿੰਘ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਸੁਭਾਨਾ ਮੋੜ 'ਤੇ ਨਾਕਾਬੰਦੀ ਦੌਰਾਨ ਬਿਕਰਮਜੀਤ ਸਿੰਘ ਉਰਫ ਬਿੱਕਾ ਪੁੱਤਰ ਅਸ਼ੋਕ ਕੁਮਾਰ ਵਾਸੀ ਬਾਬਾ ਜੀਵਨ ਸਿੰਘ ਚੌਕ ਗੜ੍ਹਾ ਨੂੰ ਗ੍ਰਿਫਤਾਰ ਕੀਤਾ। ਮੁਲਜ਼ਮ ਕੋਲੋਂ ਮੌਕੇ 'ਤੇ 64 ਨਸ਼ੀਲੇ ਕੈਪਸੂਲ ਤੇ 480 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਮੁਲਜ਼ਮ ਦੇ ਖਿਲਾਫ ਕੇਸ ਦਰਜ ਕਰ ਲਿਆ ਗਿਆ ਹੈ। 


Related News