ਲਾਹਣ ਤੇ ਨਾਜਾਇਜ਼ ਸ਼ਰਾਬ ਸਮੇਤ 3 ਗ੍ਰਿਫ਼ਤਾਰ

11/09/2017 2:48:35 AM

ਬਠਿੰਡਾ(ਸੁਖਵਿੰਦਰ)-ਪੁਲਸ ਨੇ ਵੱਖ-ਵੱਖ ਥਾਵਾਂ ਤੋਂ ਲਾਹਣ ਤੇ ਨਾਜਾਇਜ਼ ਸ਼ਰਾਬ ਬਰਾਮਦ ਕਰ ਕੇ 3 ਲੋਕਾਂ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਸਿਟੀ ਰਾਮਪੁਰਾ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਮਹਿਰਾਜ ਵਿਖੇ ਇਕ ਵਿਅਕਤੀ ਵੱਲੋਂ ਨਾਜਾਇਜ਼ ਸ਼ਰਾਬ ਕੱਢਣ ਦਾ ਕਾਰੋਬਾਰ ਚਲਾਇਆ ਜਾ ਰਿਹਾ ਹੈ। ਟੀਮ ਵੱਲੋਂ ਸਹਾਇਕ ਥਾਣੇਦਾਰ ਸੁਖਪਾਲ ਸਿੰਘ ਦੀ ਅਗਵਾਈ ਹੇਠ ਜੰਗੀਰ ਸਿੰਘ ਵਾਸੀ ਕੋਠੇ ਮਹਾ ਸਿੰਘ ਦੇ ਟਿਕਾਣੇ 'ਤੇ ਛਾਪੇਮਾਰੀ ਕਰ ਕੇ 150 ਲੀਟਰ ਲਾਹਣ ਬਰਾਮਦ ਕੀਤੀ ਗਈ ਹੈ। ਪੁਲਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਕ ਹੋਰ ਮਾਮਲੇ ਵਿਚ ਕੈਂਟ ਪੁਲਸ ਦੇ ਸਹਾਇਕ ਥਾਣੇਦਾਰ ਦਿਲਬਾਗ ਸਿੰਘ ਨੇ ਗਸ਼ਤ ਦੌਰਾਨ ਟੀ.ਸੀ.ਪੀ. ਗੇਟ ਰਿੰਗ ਰੋਡ ਤੋਂ ਸਾਢੇ 13 ਲੀਟਰ ਲਾਹਣ ਬਰਾਮਦ ਕਰ ਕੇ ਗੁਰਪ੍ਰੀਤ ਸਿੰਘ ਵਾਸੀ ਦੁੱਨੇਵਾਲਾ ਨੂੰ ਗ੍ਰਿਫਤਾਰ ਕੀਤਾ ਹੈ। ਇਸੇ ਤਰ੍ਹਾਂ ਕੋਤਵਾਲੀ ਪੁਲਸ ਦੇ ਹੌਲਦਾਰ ਜਸਵੰਤ ਸਿੰਘ ਨੇ ਗਸ਼ਤ ਦੌਰਾਨ ਬੱਸ ਅੱਡੇ ਦੇ ਗੇਟ ਤੋਂ ਪ੍ਰੇਮਦੀਪ ਸਿੰਘ ਵਾਸੀ ਗੋਨਿਆਣਾ ਮੰਡੀ ਨੂੰ ਗ੍ਰਿਫਤਾਰ ਕਰ ਕੇ 20 ਬੋਤਲਾਂ ਹਰਿਆਣਾ ਸ਼ਰਾਬ ਦੀਆਂ ਬਰਾਮਦ ਕੀਤੀਆਂ ਹਨ। ਜਾਂਚ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮ ਬੱਸ ਰਾਹੀਂ ਬਾਹਰਲੇ ਸੂਬੇ ਤੋਂ ਹਰਿਆਣਾ ਸ਼ਰਾਬ ਲਿਆ ਰਿਹਾ ਸੀ ਅਤੇ ਪੁਲਸ ਦੇ ਹੱਥ ਚੜ੍ਹ ਗਿਆ। ਪੁਲਸ ਨੇ ਮੁਲਜ਼ਮਾਂ ਖਿਲਾਫ਼ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।