ਚੂਰਾ ਪੋਸਤ ਅਤੇ ਨਸ਼ੀਲੀਆਂ ਗੋਲੀਆਂ ਸਮੇਤ 2 ਗ੍ਰਿਫ਼ਤਾਰ
Friday, Nov 10, 2017 - 02:58 AM (IST)
ਬਠਿੰਡਾ(ਸੁਖਵਿੰਦਰ)-ਪੁਲਸ ਨੇ ਵੱਖ-ਵੱਖ ਥਾਵਾਂ ਤੋਂ ਚੂਰਾ ਪੋਸਤ ਅਤੇ ਨਸ਼ੀਲੀਆਂ ਗੋਲੀਆਂ ਬਰਾਮਦ ਕਰ ਕੇ 2 ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਥਰਮਲ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਉਕਤ ਵਿਅਕਤੀ ਬਾਹਰਲੇ ਸੂਬੇ ਤੋਂ ਪੋਸਤ ਲਿਆ ਕੇ ਲੋਕਾਂ ਨੂੰ ਵੇਚ ਰਿਹਾ ਹੈ। ਸਹਾਇਕ ਥਾਣੇਦਾਰ ਜਗਦੀਪ ਸਿੰਘ ਨੇ ਸੂਚਨਾ ਦੇ ਆਧਾਰ 'ਤੇ ਖੇਤਾ ਸਿੰਘ ਬਸਤੀ 'ਚੋਂ ਸੁਲੱਖਣ ਸਿੰਘ ਵਾਸੀ ਸਿਵੀਆ ਰੋਡ ਨੂੰ ਗ੍ਰਿਫਤਾਰ ਕਰ ਕੇ ਉਸ ਪਾਸੋਂ 1 ਕਿਲੋ 750 ਗ੍ਰਾਮ ਚੂਰਾ ਪੋਸਤ ਬਰਾਮਦ ਕੀਤਾ ਹੈ। ਇਕ ਹੋਰ ਮਾਮਲੇ ਵਿਚ ਥਾਣਾ ਕੈਨਾਲ ਕਾਲੋਨੀ ਪੁਲਸ ਵੱਲੋਂ ਗੁਰੂਕੁਲ ਰੋਡ 'ਤੇ ਨਾਕਾਬੰਦੀ ਕੀਤੀ ਗਈ ਸੀ। ਇਸ ਦੌਰਾਨ ਪੁਲਸ ਦੇ ਸਹਾਇਕ ਥਾਣੇਦਾਰ ਮੁਖਤਿਆਰ ਸਿੰਘ ਨੇ ਸ਼ੱਕ ਦੇ ਆਧਾਰ 'ਤੇ ਸਫ਼ੀ ਵਾਸੀ ਬਠਿੰਡਾ ਨੂੰ ਰੋਕਿਆ। ਤਲਾਸ਼ੀ ਦੌਰਾਨ 210 ਗੋਲੀਆਂ ਟਰੈਡੋਲ ਅਤੇ ਐਲਪਰਾਜ਼ੋਲਮ ਦੀਆਂ ਬਰਾਮਦ ਕਰ ਕੇ ਉਸ ਨੂੰ ਗ੍ਰਿਫਤਾਰ ਕੀਤਾ ਹੈ। ਪੁਲਸ ਨੇ ਦੋਵਾਂ ਮੁਲਜ਼ਮਾਂ ਖਿਲਾਫ਼ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
