ਪੁਲਸ ਹੱਥ ਲੱਗੀ ਸਫਲਤਾ 10 ਲੱਖ ਦੀ ਹੈਰੋਇਨ ਸਣੇ ਗ੍ਰਿਫਤਾਰ

11/16/2017 5:09:29 AM

ਲੁਧਿਆਣਾ(ਅਨਿਲ)-ਥਾਣਾ ਲਾਡੋਵਾਲ ਦੇ ਅਧੀਨ ਆਉਂਦੀ ਪੁਲਸ ਚੌਕੀ ਹੰਬੜਾਂ ਦੀ ਟੀਮ ਨੇ ਇਕ ਵਿਅਕਤੀ ਨੂੰ 15 ਗ੍ਰਾਮ ਹੈਰੋਇਨ ਸਣੇ ਗ੍ਰਿਫਤਾਰ ਕੀਤਾ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਇੰਚਾਰਜ ਵਰਿੰਦਰਪਾਲ ਸਿੰਘ ਨੇ ਦੱਸਿਆ ਕਿ ਚੌਕੀ ਇੰਚਾਰਜ ਮਨਜੀਤ ਸਿੰਘ ਦੀ ਪੁਲਸ ਪਾਰਟੀ ਨੇ ਹੰਬੜਾਂ ਮੰਡੀ ਕੋਲ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਸ਼ੱਕ ਦੇ ਆਧਾਰ 'ਤੇ ਇਕ ਕਾਰ ਨੂੰ ਰੋਕ ਜਦ ਚਾਲਕ ਦੀ ਤਲਾਸ਼ੀ ਲਈ ਤਾਂ ਉਸ ਪਾਸੋਂ ਉਕਤ ਮਾਤਰਾ 'ਚ ਹੈਰੋਇਨ ਬਰਾਮਦ ਹੋਈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ 10 ਲੱਖ ਰੁਪਏ ਦੀ ਕੀਮਤ ਅੰਕੀ ਜਾ ਰਹੀ ਹੈ। ਫੜੇ ਗਏ ਦੋਸ਼ੀ ਦੀ ਪਛਾਣ ਰਣਜੀਤ ਸਿੰਘ ਨਿਵਾਸੀ ਪਿੰਡ ਕੁਲਗਹਣਾ ਸਿਧਵਾ ਬੇਟ ਦੇ ਰੂਪ ਵਿਚ ਹੋਈ ਹੈ, ਜਿਸ ਦੇ ਖਿਲਾਫ ਥਾਣਾ ਲਾਡੋਵਾਲ 'ਚ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।