ਪੁਲਸ ਨੇ ਨਾਜਾਇਜ਼ ਸ਼ਰਾਬ ਸਣੇ 2 ਨੂੰ ਕੀਤਾ ਕਾਬੂ
Thursday, Nov 16, 2017 - 06:52 AM (IST)
ਸੰਗਰੂਰ(ਵਿਵੇਕ ਸਿੰਧਵਾਨੀ, ਰਵੀ)- ਪੁਲਸ ਨੇ ਵੱਖ-ਵੱਖ ਕੇਸਾਂ 'ਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ। ਜਾਣਕਾਰੀ ਦਿੰਦਿਆਂ ਐੱਸ. ਐੱਸ. ਪੀ. ਸੰਗਰੂਰ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਥਾਣਾ ਛਾਜਲੀ ਦੇ ਹੌਲਦਾਰ ਹਰਦੀਪ ਸਿੰਘ ਨੇ ਨਾਕਾਬੰਦੀ ਕੀਤੀ ਹੋਈ ਸੀ ਤਾਂ ਇਕ ਕਾਰ ਚਾਲਕ ਜਗਦੀਪ ਸਿੰਘ ਪੁੱਤਰ ਜੱਜ ਸਿੰਘ ਵਾਸੀ ਭੱਟੀਆਂ ਥਾਣਾ ਸਦਰ ਪਟਿਆਲਾ ਦੀ ਕਾਰ ਦੀ ਤਲਾਸ਼ੀ ਲੈਣ 'ਤੇ ਉਸ 'ਚੋਂ 288 ਬੋਤਲਾਂ ਠੇਕਾ ਸ਼ਰਾਬ ਦੇਸੀ ਦੀਆਂ ਬਰਾਮਦ ਕੀਤੀਆਂ। ਪੁਲਸ ਨੇ ਉਕਤ ਦੋਸ਼ੀ ਨੂੰ ਕਾਬੂ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਲਹਿਰਾ ਦੇ ਹੌਲਦਾਰ ਹਰਜੋਗਿੰਦਰ ਸਿੰਘ ਗਸ਼ਤ ਦੌਰਾਨ ਨੇੜੇ ਪੁਲ ਸੂਆ ਬਾਹੱਦ ਪਿੰਡ ਖੰਡੇਵਾਦ ਤੋਂ ਪਿੰਡ ਭੁਟਾਲ ਕਲਾਂ ਵੱਲ ਨੂੰ ਜਾ ਰਹੇ ਸੀ ਤਾਂ ਦੋਸ਼ੀ ਰਘੁਵੀਰ ਸਿੰਘ ਪੁੱਤਰ ਭੱਪਾ ਸਿੰਘ ਵਾਸੀ ਖੰਡੇਵਾਦ ਕੋਲੋਂ 9 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
