4 ਕਿਲੋ ਚੂਰਾ-ਪੋਸਤ ਸਮੇਤ 2 ਗ੍ਰਿਫ਼ਤਾਰ

11/18/2017 1:47:20 AM

ਬਠਿੰਡਾ(ਸੁਖਵਿੰਦਰ)-ਪੁਲਸ ਨੇ ਦੋ ਵਿਅਕਤੀਆਂ ਤੋਂ ਚੂਰਾ-ਪੋਸਤ ਬਰਾਮਦ ਕਰ ਕੇ ਉਨ੍ਹਾਂ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਕੋਤਵਾਲੀ ਪੁਲਸ ਦੇ ਸਹਾਇਕ ਥਾਣੇਦਾਰ ਜਸਕਰਨ ਸਿੰਘ ਨੇ ਬੱਸ ਸਟੈਂਡ ਤੋਂ ਸਿਮਰਜੀਤ ਸਿੰਘ ਅਤੇ ਬਲਵਿੰਦਰ ਸਿੰਘ ਵਾਸੀ ਟੱਲੇਵਾਲਾ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਪਾਸੋਂ 4 ਕਿਲੋ ਚੂਰਾ-ਪੋਸਤ ਬਰਾਮਦ ਕੀਤਾ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਉਕਤ ਵਿਅਕਤੀ ਬੱਸ ਰਾਹੀਂ ਹਰਿਆਣਾ ਤੋਂ ਪੋਸਤ ਲਿਆ ਰਹੇ ਸਨ ਅਤੇ ਸ਼ੱਕ ਹੋਣ 'ਤੇ ਪੁਲਸ ਦੇ ਅੜਿੱਕੇ ਚੜ੍ਹ ਗਏ। ਪੁਲਸ ਨੇ ਦੋਵਾਂ ਮੁਲਜ਼ਮਾਂ ਖਿਲਾਫ਼ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Related News