ਚੋਰੀ ਦੇ ਸਾਮਾਨ ਸਮੇਤ 2 ਗ੍ਰਿਫ਼ਤਾਰ, 4 ਫਰਾਰ

11/18/2017 2:32:25 AM

ਬਠਿੰਡਾ(ਸੁਖਵਿੰਦਰ)- ਪੁਲਸ ਨੇ ਇਕ ਘਰ 'ਚੋਂ ਬਿਜਲੀ ਦਾ ਸਾਮਾਨ ਅਤੇ ਨਕਦੀ ਚੋਰੀ ਕਰਨ ਵਾਲੇ 2 ਵਿਅਕਤੀਆਂ ਨੂੰ ਗ੍ਰਿਫਤਾਰ ਕਰ ਕੇ 6 ਖਿਲਾਫ਼ ਮਾਮਲਾ ਦਰਜ ਕੀਤਾ ਹੈ, ਜਦਕਿ 4 ਵਿਅਕਤੀ ਪੁਲਸ ਦੇ ਹੱਥ ਨਹੀ ਲੱਗ ਸਕੇ। ਜਾਣਕਾਰੀ ਅਨੁਸਾਰ ਭੂਸ਼ਨ ਕੁਮਾਰ ਵਾਸੀ ਬੁਰਜ ਮਹਿਮਾ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਉਸ ਦਾ ਗੁਰੂ ਗੋਬਿੰਦ ਨਗਰ ਸਥਿਤ ਮਕਾਨ ਦੀ ਉਸਾਰੀ ਦਾ ਕੰਮ ਚੱਲ ਰਿਹਾ ਹੈ। ਬੀਤੇ ਦਿਨੀਂ ਸੇਵਕ ਸਿੰਘ, ਸੁਰਿੰਦਰ ਸਿੰਘ ਅਤੇ ਜਸਪਾਲ ਸਿੰਘ ਵਾਸੀ ਬਠਿੰਡਾ ਨੇ 3 ਅਣਪਛਾਤੇ ਵਿਅਕਤੀਆਂ ਨਾਲ ਮਿਲ ਕੇ ਉਸ ਦੇ ਉਸਾਰੀ ਅਧੀਨ ਮਕਾਨ 'ਚੋਂ ਬਿਜਲੀ ਦੀਆਂ ਤਾਰਾਂ, ਫਿਟਿੰਗ ਦਾ ਸਾਮਾਨ ਚੋਰੀ ਕਰ ਲਿਆ। ਪੁਲਸ ਨੇ ਸੇਵਕ ਸਿੰਘ ਅਤੇ ਸੁਰਿੰਦਰ ਸਿੰਘ ਨੂੰ ਗ੍ਰਿਫਤਾਰ ਕਰ ਕੇ ਉਨ੍ਹਾਂ ਤੋਂ ਚੋਰੀ ਦੇ 10 ਹਜ਼ਾਰ ਰੁਪਏ ਬਰਾਮਦ ਕੀਤੇ ਹਨ। 
ਪੁਲਸ ਨੇ ਮੁਲਜ਼ਮਾਂ ਖਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 


Related News