100 ਲੀਟਰ ਲਾਹਣ, ਚਾਲੂ ਭੱਠੀ ਦੇ ਸਾਮਾਨ ਤੇ ਡੇਢ ਲੀਟਰ ਨਾਜਾਇਜ਼ ਸ਼ਰਾਬ ਸਣੇ ਕਾਬੂ

11/18/2017 2:42:23 AM

ਸੰਗਤ ਮੰਡੀ(ਮਨਜੀਤ)-ਥਾਣਾ ਨੰਦਗੜ੍ਹ ਦੀ ਪੁਲਸ ਵਲੋਂ ਪਿੰਡ ਬੰਬੀਹਾ ਵਿਖੇ ਗੁਪਤ ਸੂਚਨਾ ਦੇ ਆਧਾਰ 'ਤੇ ਪਿੰਡ ਦੇ ਹੀ ਇਕ ਵਿਅਕਤੀ ਨੂੰ 100 ਲੀਟਰ ਲਾਹਣ, ਚਾਲੂ ਭੱਠੀ ਤੇ ਡੇਢ ਲੀਟਰ ਨਾਜਾਇਜ਼ ਸ਼ਰਾਬ ਸਣੇ ਕਾਬੂ ਕੀਤਾ ਗਿਆ ਹੈ। ਹੌਲਦਾਰ ਰੁਪਿੰਦਰਪਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਉਕਤ ਪਿੰਡ 'ਚ ਇਕ ਵਿਅਕਤੀ ਨਾਜਾਇਜ਼ ਸ਼ਰਾਬ ਕੱਢਣ ਦਾ ਧੰਦਾ ਕਰਦਾ ਹੈ। ਪੁਲਸ ਪਾਰਟੀ ਵਲੋਂ ਜਦ ਉਨ੍ਹਾਂ ਦੀ ਅਗਵਾਈ ਹੇਠ ਉਕਤ ਵਿਅਕਤੀ ਦੇ ਘਰ ਛਾਪੇਮਾਰੀ ਕੀਤੀ ਗਈ ਤਾਂ ਉਸ ਨੂੰ ਮੌਕੇ 'ਤੇ ਹੀ 100 ਲੀਟਰ ਲਾਹਣ, ਚਾਲੂ ਭੱਠੀ ਤੇ ਡੇਢ ਲੀਟਰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕਰ ਲਿਆ ਗਿਆ। ਫੜੇ ਗਏ ਵਿਅਕਤੀ ਦੀ ਪਛਾਣ ਹਰਬੰਸ ਸਿੰਘ ਪੁੱਤਰ ਲਛਮਣ ਸਿੰਘ ਵਜੋਂ ਹੋਈ। ਪੁਲਸ ਵਲੋਂ ਉਕਤ ਵਿਅਕਤੀ ਵਿਰੁੱਧ ਮਾਮਲਾ ਦਰਜ ਕਰ ਕੇ ਉਸ ਨੂੰ ਹਵਾਲਾਤ 'ਚ ਬੰਦ ਕਰ ਦਿੱਤਾ ਗਿਆ।