ਲਾਹਣ ਤੇ ਨਾਜਾਇਜ਼ ਸ਼ਰਾਬ ਸਣੇ 2 ਅੜਿੱਕੇ

Sunday, Nov 19, 2017 - 02:17 AM (IST)

ਲਾਹਣ ਤੇ ਨਾਜਾਇਜ਼ ਸ਼ਰਾਬ ਸਣੇ 2 ਅੜਿੱਕੇ

ਬਠਿੰਡਾ(ਸੁਖਵਿੰਦਰ)-ਪੁਲਸ ਨੇ ਵੱਖ-ਵੱਖ ਥਾਵਾਂ ਤੋਂ ਲਾਹਣ ਅਤੇ ਹਰਿਆਣਾ ਸ਼ਰਾਬ ਬਰਾਮਦ ਕਰ ਕੇ 2 ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਸ ਨੂੰ ਸੂਚਨਾ ਮਿਲੀ ਸੀ ਕੇ ਮਹਿਰਾਜ ਵਿਖੇ ਇਕ ਵਿਅਕਤੀ ਘਰ 'ਚ ਨਾਜਾਇਜ਼ ਸ਼ਰਾਬ ਕੱਢ ਕੇ ਵੇਚ ਰਿਹਾ ਹੈ, ਜਿਸ 'ਤੇ ਪੁਲਸ ਨੇ ਜਗਸੀਰ ਸਿੰਘ ਨੂੰ ਕਾਬੂ ਕਰ ਕੇ ਉਸ ਦੇ ਟਿਕਾਣੇ ਤੋਂ 120 ਲੀਟਰ ਲਾਹਣ ਬਰਾਮਦ ਕੀਤੀ ਹੈ। ਇਕ ਹੋਰ ਮਾਮਲੇ 'ਚ ਹੌਲਦਾਰ ਵਿਨੋਦ ਕੁਮਾਰ ਨੇ ਪੁਲਸ ਪਾਰਟੀ ਨਾਲ ਸ੍ਰੀ ਮੁਕਤਸਰ ਸਾਹਿਬ ਰੋਡ 'ਤੇ ਨਾਕੇਬੰਦੀ ਕੀਤੀ ਹੋਈ ਸੀ ਕਿ ਇਸ ਦੌਰਾਨ ਉਨ੍ਹਾਂ ਮੇਜਰ ਸਿੰਘ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 18 ਬੋਤਲਾਂ ਨਾਜਾਇਜ਼ ਸ਼ਰਾਬ (ਹਰਿਆਣਾ) ਦੀਆਂ ਬਰਾਮਦ ਕੀਤੀਆਂ। ਉਕਤ ਦੋਵਾਂ ਮੁਲਜ਼ਮਾਂ ਖਿਲਾਫ਼ ਪੁਲਸ ਨੇ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Related News