ਪੁਲਸ ਹੱਥ ਲੱਗੀ ਸਫਲਤਾ ਨਸ਼ੀਲੇ ਪਦਾਰਥਾਂ ਸਣੇ ਕਈ ਗ੍ਰਿਫ਼ਤਾਰ

Friday, Nov 24, 2017 - 01:53 AM (IST)

ਪੁਲਸ ਹੱਥ ਲੱਗੀ ਸਫਲਤਾ ਨਸ਼ੀਲੇ ਪਦਾਰਥਾਂ ਸਣੇ ਕਈ ਗ੍ਰਿਫ਼ਤਾਰ

ਫਾਜ਼ਿਲਕਾ(ਲੀਲਾਧਰ, ਨਾਗਪਾਲ)—ਥਾਣਾ ਸਦਰ ਪੁਲਸ ਫਾਜ਼ਿਲਕਾ ਨੇ ਪਿੰਡ ਲੱਖੇਵਾਲੀ ਢਾਬ ਅਤੇ ਬੱਸ ਸਟੈਂਡ ਮੰਡੀ ਲਾਧੂਕਾ ਦੇ ਨੇੜੇ ਤਿੰਨ ਵਿਅਕਤੀਆਂ ਨੂੰ 100 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਗ੍ਰਿਫ਼ਤਾਰ ਕੀਤਾ ਹੈ।  ਪ੍ਰਾਪਤ ਜਾਣਕਾਰੀ ਅਨੁਸਾਰ ਐੱਚ. ਸੀ. ਮਲਕੀਤ ਸਿੰਘ ਪੰਜਾਬ ਪੁਲਸ ਖੂਈਖੇੜਾ 22 ਨਵੰਬਰ ਨੂੰ ਸ਼ਾਮ ਲਗਭਗ 5.30 ਵਜੇ ਜਦੋਂ ਪੁਲਸ ਪਾਰਟੀ ਨਾਲ ਗਸ਼ਤ ਕਰ ਰਹੇ ਸਨ ਤਾਂ ਪਿੰਡ ਲੱਖੇਵਾਲੀ ਢਾਬ ਦੇ ਨੇੜੇ ਪਰਮਜੀਤ ਸਿੰਘ ਅਤੇ ਪ੍ਰਦੀਪ ਕੁਮਾਰ ਦੋਵੇਂ ਵਾਸੀ ਪਿੰਡ ਮੌਜ਼ਮ ਤੋਂ 50 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕਰ ਲਈ। ਇਸ ਤੋਂ ਇਲਾਵਾ ਐੱਚ. ਸੀ. ਮੁਖਤਿਆਰ ਸਿੰਘ 22 ਨਵੰਬਰ ਨੂੰ ਸ਼ਾਮ ਲਗਭਗ 6.40 ਵਜੇ ਜਦੋਂ ਬੱਸ ਸਟੈਂਡ ਮੰਡੀ ਲਾਧੂਕਾ ਦੇ ਨੇੜੇ ਪੁਲਸ ਪਾਰਟੀ ਦੇ ਨਾਲ ਗਸ਼ਤ ਕਰ ਰਹੇ ਸਨ ਤਾਂ ਮਹਿੰਦਰ ਸਿੰਘ ਵਾਸੀ ਪਿੰਡ ਸ਼ਮਸ਼ਾਬਾਦ ਤੋਂ 50 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਹੋਈ। ਪੁਲਸ ਨੇ ਤਿੰਨਾਂ ਵਿਅਕਤੀਆਂ ਦੇ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਫਿਰੋਜ਼ਪੁਰ ਸ਼ਹਿਰ ਦੀ ਪੁਲਿਸ ਨੇ ਐੱਚ. ਸੀ. ਕੁਲਵੰਤ ਸਿੰਘ ਦੀ ਅਗਵਾਈ ਹੇਠ ਇਕ ਵਿਅਕਤੀ ਨੂੰ ਨਾਜਾਇਜ ਸ਼ਰਾਬ ਸਮੇਤ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਚ. ਸੀ. ਕੁਲਵੰਤ ਸਿੰਘ ਨੇ ਦੱਸਿਆ ਕਿ ਨਸੀਬ ਦਾਸ ਪੁੱਤਰ ਜਾਨੂ ਨੂੰ ਪੁਲਿਸ ਨੇ 15 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਗ੍ਰਿਫਤਾਰ ਕਰਦੇ ਉਸਦੇ ਖਿਲਾਫ ਮੁਕੱਦਮਾ ਦਰਜ ਕੀਤਾ ਹੈ। ਪੁਲਸ ਨੇ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਦੇ ਹੋਏ ਇਕ ਵਿਅਕਤੀ ਕੋਲੋਂ 300 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਏ. ਐੱਸ. ਆਈ. ਜੁਗਰਾਜ ਸਿੰਘ ਨੇ ਦੱਸਿਆ ਕਿ ਫ਼ਿਰੋਜ਼ਸ਼ਾਹ ਰਕਬੇ 'ਚ ਦੋਸ਼ੀ ਜਰਕਨਦੀਪ ਸਿੰਘ ਕੋਲੋਂ ਉਕਤ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਪੁਲਸ ਨੇ ਦੋਸ਼ੀ ਵਿਰੁੱਧ ਕੇਸ ਦਰਜ ਕਰਕੇ ਅਗਲੀ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਨਗਰ ਥਾਣਾ ਨੰਬਰ 1. ਦੀ ਪੁਲਸ ਨੇ ਬੀਤੀ ਸ਼ਾਮ ਗਸ਼ਤ ਦੌਰਾਨ ਇਕ ਵਿਅਕਤੀ ਨੂੰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕਰਕੇ ਉਸ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਜਾਣਕਾਰੀ ਮੁਤਾਬਕ ਹੌਲਦਾਰ ਰਾਮ ਸਰੂਪ ਬੀਤੀ ਸ਼ਾਮ ਹਨੂੰਮਾਨਗੜ੍ਹ ਰੋਡ ਓਬਰਬ੍ਰਿਜ ਦੇ ਕੋਲ ਗਸ਼ਤ ਕਰ ਰਹੇ ਸਨ ਤਾਂ ਇਸੇ ਦੌਰਾਨ ਸਾਹਮਣੇ ਤੋਂ ਆ ਰਹੇ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 8 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਹੋਈਆਂ। ਫੜੇ ਗਏ ਵਿਅਕਤੀ ਦੀ ਪਛਾਣ ਪਵਨ ਕੁਮਾਰ ਪੁੱਤਰ ਕੇਸਰੀ ਸਿੰਘ ਵਾਸੀ ਪੁਰਾਣੀ ਸੂਰਜ ਨਗਰੀ ਦੇ ਰੂਪ 'ਚ ਹੋਈ ਹੈ। ਪੁਲਸ ਨੇ ਉਸ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਫਿਰੋਜ਼ਪੁਰ ਦੇ ਕਸਬਾ ਮਮਦੋਟ ਵਿਚ ਪੁਲਸ ਨੇ ਏ. ਐੱਸ. ਆਈ. ਪਵਨ ਕੁਮਾਰ ਦੀ ਅਗਵਾਈ ਹੇਠ ਪਰਮਜੀਤ ਸਿੰਘ ਨੂੰ 820 ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫਤਾਰ ਕੀਤਾ ਹੈ ਜਦਕਿ ਉਸ ਦਾ ਦੂਸਰਾ ਸਾਥੀ ਗੁਰਦੇਵ ਸਿੰਘ ਫਰਾਰ ਹੋ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਪਵਨ ਕੁਮਾਰ ਨੇ ਦੱਸਿਆ ਕਿ ਨਾਮਜ਼ਦ ਲੋਕਾਂ ਖਿਲਾਫ ਮੁਕੱਦਮਾ ਦਰਜ ਕਰ ਲਿਆ ਹੈ।


Related News