ਨਸ਼ੀਲੇ ਪਦਾਰਥਾਂ ਦੀ ਸਮੱਗਲਿੰਗ ਦੇ ਦੋਸ਼ ''ਚ 2 ਨੂੰ 10–10 ਸਾਲ ਦੀ ਸਜ਼ਾ

11/24/2017 3:32:56 AM

ਮਾਨਸਾ(ਜੱਸਲ)-ਨਸ਼ੀਲੇ ਪਦਾਰਥਾਂ ਦੀ ਸਮੱਗਲਿੰਗ ਕਰਨ ਦੇ ਦੋਸ਼ 'ਚ ਮਾਣਯੋਗ ਸਥਾਨਕ ਇਕ ਅਦਾਲਤ ਨੇ ਦੋ ਵਿਅਕਤੀਆਂ ਨੂੰ ਸਜ਼ਾ ਅਤੇ ਜੁਰਮਾਨੇ ਦਾ ਫ਼ੈਸਲਾ ਸੁਣਾਇਆ ਹੈ। ਜਾਣਕਾਰੀ ਅਨੁਸਾਰ ਥਾਣਾ ਝੁਨੀਰ ਦੀ ਪੁਲਸ ਨੇ 9 ਜੂਨ 2013 ਨੂੰ ਗੁਰਵਿੰਦਰ ਸਿੰਘ ਵਾਸੀ ਪਿੰਡ ਤੋਗਾਵਾਲ, ਜ਼ਿਲਾ ਸੰਗਰੂਰ ਅਤੇ ਸੁਸ਼ੀਲ ਕੁਮਾਰ ਵਾਸੀ ਲੌਂਗੋਵਾਲ, ਜ਼ਿਲਾ ਸੰਗਰੂਰ ਨੂੰ 16 ਸ਼ੀਸ਼ੀਆਂ ਰੈਕਸਕੌਫ਼ ਅਤੇ 150 ਗੋਲੀਆਂ ਕੈਰੀਸੋਲ ਸਮੇਤ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਖਿਲਾਫ਼ ਮਾਮਲਾ ਦਰਜ ਕਰਨ ਉਪਰੰਤ ਸੁਣਵਾਈ ਲਈ ਅਦਾਲਤ 'ਚ ਪੇਸ਼ ਕੀਤਾ, ਜਿੱਥੇ ਇਸ ਕੇਸ ਦੀ ਸੁਣਵਾਈ ਕਰਦੇ ਹੋਏ ਮਾਣਯੋਗ ਐਡੀਸ਼ਨਲ ਸੈਸ਼ਨ ਜੱਜ ਮਾਨਸਾ ਜਸਪਾਲ ਵਰਮਾ ਦੀ ਅਦਾਲਤ ਵੱਲੋਂ ਗੁਰਵਿੰਦਰ ਸਿੰਘ ਅਤੇ ਸੁਸ਼ੀਲ ਕੁਮਾਰ ਨੂੰ ਨਸ਼ੀਲੇ ਪਦਾਰਥਾਂ ਦੀ ਸਮੱਗਲਿੰਗ ਕਰਨ ਦਾ ਦੋਸ਼ੀ ਮੰਨਦੇ ਹੋਏ ਉਕਤ ਦੋਵਾਂ ਨੂੰ 10–10 ਸਾਲ ਦੀ ਸਜ਼ਾ ਅਤੇ ਇਕ–ਇਕ ਲੱਖ ਰੁਪਏ ਜੁਰਮਾਨੇ ਦਾ ਹੁਕਮ ਸੁਣਾਇਆ ਗਿਆ ਹੈ। ਜੁਰਮਾਨਾ ਅਦਾ ਨਾ ਕਰਨ ਦੀ ਸੂਰਤ 'ਚ ਦੋਸ਼ੀਆਂ ਨੂੰ ਇਕ–ਇਕ ਸਾਲ ਦੀ ਸਜ਼ਾ ਹੋਰ ਕੱਟਣੀ ਪਵੇਗੀ।