ਨਸ਼ੀਲੀਆਂ ਗੋਲੀਆਂ ਅਤੇ ਨਸ਼ੀਲੇ ਪਦਾਰਥਾਂ ਸਣੇ 4 ਗ੍ਰਿਫਤਾਰ

11/25/2017 3:17:26 AM

ਬਠਿੰਡਾ(ਸੁਖਵਿੰਦਰ)-ਕੋਤਵਾਲੀ ਪੁਲਸ ਨੇ ਦੋ ਮਾਮਲਿਆਂ 'ਚ ਨਸ਼ੀਲੀਆਂ ਗੋਲੀਆਂ ਅਤੇ ਨਸ਼ੀਲੇ ਪਦਾਰਥ ਬਰਾਮਦ ਕਰ ਕੇ 4 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਥਾਣਾ ਕੋਤਵਾਲੀ ਦੇ ਸਹਾਇਕ ਥਾਣੇਦਾਰ ਜਸਕਰਨ ਸਿੰਘ ਨੇ ਮੁਲਤਾਨੀਆ ਰੋਡ 'ਤੇ ਨਾਕਾਬੰਦੀ ਦੌਰਾਨ ਮੋਟਰਸਾਈਕਲ ਸਵਾਰ ਅਵਤਾਰ ਸਿੰਘ ਅਤੇ ਅਜੇ ਕੁਮਾਰ ਵਾਸੀ ਬਠਿੰਡਾ ਨੂੰ ਰੋਕਿਆ। ਤਲਾਸ਼ੀ ਦੌਰਾਨ ਪੁਲਸ ਨੇ ਮੁਲਜ਼ਮਾਂ ਤੋਂ 400 ਨਸ਼ੀਲੀਆਂ ਗੋਲੀਆਂ ਬਰਾਮਦ ਕਰ ਕੇ ਦੋਵਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਕ ਹੋਰ ਮਾਮਲੇ 'ਚ ਇਸੇ ਥਾਣੇ ਦੇ ਸਹਾਇਕ ਥਾਣੇਦਾਰ ਕਰਮ ਸਿੰਘ ਨੇ ਗਸ਼ਤ ਦੌਰਾਨ ਸੰਤਪੁਰਾ ਰੋਡ ਤੋਂ ਸੇਸ਼ੀ ਰਾਮ ਅਤੇ ਬੂਟਾ ਸਿੰਘ ਵਾਸੀ ਬਠਿੰਡਾ ਨੂੰ ਗ੍ਰਿਫਤਾਰ ਕਰ ਕੇ ਉਨ੍ਹਾਂ ਪਾਸੋਂ 20 ਗ੍ਰਾਮ ਨਸ਼ੀਲਾ ਪਾਊਡਰ ਅਤੇ 50 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਪੁਲਸ ਨੇ ਮੁਲਜ਼ਮਾਂ ਖਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Related News