ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਬਰਾਮਦ, ਔਰਤ ਸਣੇ 2 ਕਾਬੂ
Saturday, Nov 25, 2017 - 07:08 AM (IST)

ਮੋਗਾ(ਆਜ਼ਾਦ)-ਥਾਣਾ ਫਤਿਹਗੜ੍ਹ ਪੰਜਤੂਰ ਦੇ ਸਹਾਇਕ ਥਾਣੇਦਾਰ ਜਸਵਿੰਦਰ ਸਿੰਘ ਨੇ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਪਿੰਡ ਦੌਲੇਵਾਲਾ ਨੇੜਿਓਂ ਸੁਖਜਿੰਦਰ ਸਿੰਘ ਉਰਫ ਸੁੱਖਾ ਨਿਵਾਸੀ ਪਿੰਡ ਦੌਲੇਵਾਲਾ ਨੂੰ ਕਾਬੂ ਕਰ ਕੇ 7 ਗ੍ਰਾਮ ਹੈਰੋਇਨ ਬਰਾਮਦ ਕੀਤੀ। ਕਥਿਤ ਦੋਸ਼ੀ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸੇ ਤਰ੍ਹਾਂ ਸਹਾਇਕ ਥਾਣੇਦਾਰ ਕ੍ਰਿਸ਼ਨ ਕੁਮਾਰ ਨੇ ਗਸ਼ਤ ਦੌਰਾਨ ਪਿੰਡ ਮਾਹੀ ਮਾਛੀ ਲਾਗਿਓਂ ਮਲਕੀਤ ਕੌਰ ਨਿਵਾਸੀ ਪਿੰਡ ਮਾਹੀ ਮਾਛੀ ਨੂੰ ਕਾਬੂ ਕਰ ਕੇ ਉਸ ਕੋਲੋਂ 310 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ। ਕਥਿਤ ਦੋਸ਼ੀ ਔਰਤ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।