ਪੁਲਸ ਨੇ ਨਾਜਾਇਜ਼ ਸ਼ਰਾਬ ਸਮੇਤ 2 ਨੂੰ ਕੀਤਾ ਕਾਬੂ
Sunday, Dec 03, 2017 - 02:54 AM (IST)
ਤਲਵੰਡੀ ਸਾਬੋ(ਮੁਨੀਸ਼)-ਤਲਵੰਡੀ ਸਾਬੋ ਸੀਗੋ ਚੌਕੀ ਦੀ ਪੁਲਸ ਨੇ 2 ਵਿਅਕਤੀਆਂ ਨੂੰ ਠੇਕਾ ਸ਼ਰਾਬ ਹਰਿਆਣਾ ਸਮੇਤ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਤੇ ਦਰਜ ਮਾਮਲੇ ਅਨੁਸਾਰ ਚੌਕੀ ਸੀਗੋ ਦੇ ਇੰਚਾਰਜ ਭੁਪਿੰਦਰਜੀਤ ਸਿੰਘ ਵੱਲੋਂ ਪੁਲਸ ਪਾਰਟੀ ਸਮੇਤ ਬਹਿਮਣ ਰੋਡ 'ਤੇ ਨਾਕਾਬੰਦੀ ਕੀਤੀ ਗਈ ਸੇ ਕਿ ਇਸ ਦੌਰਾਨ ਹਰਿਆਣਾ ਤੋਂ ਆ ਰਹੀ ਇਕ ਕਾਰ ਨੂੰ ਰੋਕ ਕੇ ਜਦੋਂ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ 'ਚੋਂ 348 ਬੋਤਲਾਂ ਸ਼ਰਾਬ ਠੇਕਾ ਦੇਸੀ ਹਰਿਆਣਾ ਦੀਆਂ ਬਰਾਮਦ ਹੋਈਆਂ। ਪੁਲਸ ਪਾਰਟੀ ਨੇ ਸ਼ਰਾਬ ਅਤੇ ਕਾਰ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਕਾਰ ਸਵਾਰ ਕਥਿਤ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ, ਜਿਨ੍ਹਾਂ ਦੀ ਪਛਾਣ ਮਲਕੀਤ ਸਿੰਘ ਅਤੇ ਭੂਸ਼ਨ ਕੁਮਾਰ ਵਾਸੀ ਭਾਈਰੂਪਾ ਵਜੋਂ ਹੋਈ ਹੈ। ਦੋਵੇਂ ਕਥਿਤ ਮੁਲਜ਼ਮਾਂ ਖਿਲਾਫ ਥਾਣਾ ਤਲਵੰਡੀ ਸਾਬੋ ਵਿਖੇ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
