40 ਕਿਲੋ ਭੁੱਕੀ ਸਮੇਤ ਵਿਅਕਤੀ ਨੂੰ ਕੀਤਾ ਕਾਬੂ
Sunday, Dec 03, 2017 - 05:10 AM (IST)
ਖੰਨਾ(ਸੁਨੀਲ, ਬਿਪਨ, ਬੈਨੀਪਾਲ)– ਖੰਨਾ ਪੁਲਸ ਨੇ ਇਕ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਉਸ ਕੋਲੋਂ 40 ਕਿਲੋ ਭੁੱਕੀ ਬਰਾਮਦ ਕੀਤੀ ਹੈ। ਪ੍ਰੈੱਸ ਕਾਨਫਰੰਸ ਦੌਰਾਨ ਖੰਨਾ ਦੇ ਐੱਸ. ਐੱਸ. ਪੀ. ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਜਦੋਂ ਐੱਸ. ਪੀ. (ਆਈ) ਰਵਿੰਦਰਪਾਲ ਸਿੰਘ ਅਤੇ ਡੀ. ਐੱਸ. ਪੀ. ਜਗਵਿੰਦਰ ਸਿੰਘ ਚੀਮਾ ਦੇ ਨਿਰਦੇਸ਼ਾਂ 'ਤੇ ਸਹਾਇਕ ਥਾਣੇਦਾਰ ਬਲਵੀਰ ਸਿੰਘ ਅਤੇ ਸਹਾਇਕ ਥਾਣੇਦਾਰ ਸੁਖਵਿੰਦਰਪਾਲ ਸਿੰਘ ਦੀ ਅਗਵਾਈ ਹੇਠ ਪੁਲਸ ਪਾਰਟੀ ਟੀ-ਪੁਆਇੰਟ ਘੁੰਗਰਾਲੀ-ਬੀਜਾ-ਪਾਇਲ ਰੋਡ 'ਤੇ ਨਾਕਾਬੰਦੀ ਦੌਰਾਨ ਮੌਜੂਦ ਸੀ। ਇਸੇ ਦੌਰਾਨ ਇਕ ਟਰੱਕ ਨੂੰ ਰੋਕ ਕੇ ਜਦੋਂ ਉਸਦੀ ਤਲਾਸ਼ੀ ਲਈ ਤਾਂ ਉਸ 'ਚੋਂ 40 ਕਿਲੋ ਭੁੱਕੀ ਬਰਾਮਦ ਹੋਈ। ਪੁਲਸ ਨੇ ਕਥਿਤ ਦੋਸ਼ੀ ਨੂੰ ਟਰੱਕ ਸਮੇਤ ਗ੍ਰਿਫਤਾਰ ਕਰ ਲਿਆ। ਮੁਲਜ਼ਮ ਦੀ ਪਛਾਣ ਕਮਿੱਕਰ ਸਿੰਘ ਪੁੱਤਰ ਕਰਤਾਰ ਸਿੰਘ ਨਿਵਾਸੀ ਕਰਤਾਰਪੁਰ ਥਾਣਾ ਮਲੌਦ ਵਜੋਂ ਹੋਈ।
