110 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਕਾਬੂ
Wednesday, Dec 06, 2017 - 05:51 AM (IST)
ਆਦਮਪੁਰ(ਦਿਲਬਾਗੀ, ਹੇਮਰਾਜ, ਕਮਲਜੀਤ)-ਆਦਮਪੁਰ ਪੁਲਸ ਵਲੋਂ 110 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ। ਥਾਣਾ ਮੁਖੀ ਨਰੇਸ਼ ਕੁਮਾਰ ਜੋਸ਼ੀ ਨੇ ਦੱਸਿਆ ਕਿ ਏ. ਐੱਸ. ਆਈ. ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਪੁਲਸ ਪਾਰਟੀ ਵਲੋਂ ਮਹਿੰਮਦਪੁਰ ਨੇੜੇ ਵਿਸ਼ੇਸ਼ ਨਾਕਾਬੰਦੀ ਕੀਤੀ ਗਈ ਸੀ। ਪੁਲਸ ਦੀ ਨਾਕਾਬੰਦੀ ਦੇਖ ਕੇ ਕਾਰ ਸਵਾਰ ਨੇ ਪਿੱਛੇ ਨੂੰ ਮੁੜਨ ਦੀ ਕੋਸ਼ਿਸ਼ ਕੀਤੀ ਤਾਂ ਪੁਲਸ ਨੇ ਉਸ ਨੂੰ ਕਾਬੂ ਕਰ ਲਿਆ। ਉਸ ਦੀ ਤਲਾਸ਼ੀ ਲਈ ਗਈ ਤਾਂ 110 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਹੋਇਆ। ਪੁਲਸ ਨੇ ਕਾਰ ਨੂੰ ਕਬਜ਼ੇ ਵਿਚ ਲੈ ਕੇ ਚਾਲਕ ਸੁਖਵਿੰਦਰ ਸਿੰਘ ਉਰਫ ਸੁੱਖਾ ਪੁੱਤਰ ਗੁਰਦੇਵ ਸਿੰਘ ਵਾਸੀ ਅਰਜਨਵਾਲ ਨੂੰ ਕਾਬੂ ਕਰ ਲਿਆ। ਥਾਣਾ ਮੁਖੀ ਨਰੇਸ਼ ਜੋਸ਼ੀ ਨੇ ਦੱਸਿਆ ਕਿ ਮੁਲਜ਼ਮ ਵਿਰੁੱਧ ਪਹਿਲਾਂ ਵੀ 10 ਦੇ ਕਰੀਬ ਵੱਖ-ਵੱਖ ਥਾਣਿਆਂ ਵਿਚ ਕੇਸ ਦਰਜ ਹਨ।
