ਪੁਲਸ ਨੇ ਹੈਰੋਇਨ ਤੇ ਭੁੱਕੀ ਸਣੇ 2 ਨੂੰ ਕੀਤਾ ਗ੍ਰਿਫਤਾਰ

Wednesday, Dec 13, 2017 - 01:54 AM (IST)

ਪੁਲਸ ਨੇ ਹੈਰੋਇਨ ਤੇ ਭੁੱਕੀ ਸਣੇ 2 ਨੂੰ ਕੀਤਾ ਗ੍ਰਿਫਤਾਰ

ਫਿਰੋਜ਼ਪੁਰ(ਕੁਮਾਰ, ਗੁਲਾਟੀ, ਦਲਜੀਤ)—ਨਾਰਕੋਟਿਕ ਸੈੱਲ ਫਿਰੋਜ਼ਪੁਰ ਅਤੇ ਥਾਣਾ ਘੱਲ ਖੁਰਦ ਦੀ ਪੁਲਸ ਨੇ 2 ਵੱਖ-ਵੱਖ ਮਾਮਲਿਆਂ ਵਿਚ 2 ਵਿਅਕਤੀਆਂ ਨੂੰ 5 ਗ੍ਰਾਮ ਹੈਰੋਇਨ ਅਤੇ ਸਾਢੇ 3 ਕਿਲੋ ਭੁੱਕੀ ਸਮੇਤ ਗ੍ਰਿਫਤਾਰ ਕੀਤਾ ਹੈ ਜਿਨ੍ਹਾਂ ਖਿਲਾਫ ਮੁਕੱਦਮੇ ਦਰਜ ਕੀਤੇ ਗਏ ਹਨ। ਜਾਣਕਾਰੀ ਦਿੰਦਿਆਂ ਨਾਰਕੋਟਿਕ ਸੈੱਲ ਫਿਰੋਜ਼ਪੁਰ ਦੇ ਏ. ਐੱਸ. ਆਈ. ਰਜਿੰਦਰਪਾਲ ਨੇ ਦੱਸਿਆ ਕਿ ਪੁਲਸ ਨੇ ਪਿੰਡ ਖਾਈ ਫੇਮੇ ਕੀ ਦੇ ਏਰੀਏ ਵਿਚ ਗਸ਼ਤ ਦੌਰਾਨ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰ ਕੇ ਜਦੋਂ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 5 ਗ੍ਰਾਮ ਹੈਰੋਇਨ ਬਰਾਮਦ ਹੋਈ। ਉਨ੍ਹਾਂ ਕਿਹਾ ਕਿ ਫੜੇ ਗਏ ਵਿਅਕਤੀ ਨੇ ਪੁੱਛਗਿੱਛ ਦੌਰਾਨ ਪੁਲਸ ਨੂੰ ਆਪਣਾ ਨਾਂ ਲਖਵਿੰਦਰ ਸਿੰਘ ਉਰਫ ਲੱਖਾ ਦੱਸਿਆ ਹੈ। ਦੂਸਰੇ ਪਾਸੇ ਏ. ਐੱਸ. ਆਈ. ਕੁਲਵੰਤ ਸਿੰਘ ਇੰਚਾਰਜ ਪੁਲਸ ਚੌਕੀ ਮੁੱਦਕੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਸ ਨੇ ਪੁਲ ਸੂਆ ਮੁੱਦਕੀ ਵਿਖੇ ਸ਼ੇਰ ਸਿੰਘ ਨਾਮੀ ਵਿਅਕਤੀ ਨੂੰ 3 ਕਿਲੋ 500 ਗ੍ਰਾਮ ਭੁੱਕੀ ਸਮੇਤ ਗ੍ਰਿਫਤਾਰ ਕੀਤਾ ਹੈ।


Related News