ਵੱਖ-ਵੱਖ ਥਾਵਾਂ ਤੋਂ ਨਾਜਾਇਜ਼ ਸ਼ਰਾਬ ਬਰਾਮਦ, 3 ਕਾਬੂ

12/17/2017 3:24:00 AM

ਮਾਨਸਾ(ਜੱਸਲ)-ਥਾਣਾ ਜੌੜਕੀਆਂ ਦੀ ਪੁਲਸ ਨੇ ਮਾਰੂਤੀ ਕਾਰ ਸਵਾਰ ਮਨਪ੍ਰੀਤ ਸਿੰਘ ਤੇ ਮੰਦਰ ਸਿੰਘ ਵਾਸੀ ਪਿੰਡ ਰਾਮ ਨਗਰ, ਜ਼ਿਲਾ ਬਠਿੰਡਾ ਨੂੰ ਕਾਬੂ ਕਰ ਕੇ ਉਨ੍ਹਾਂ ਤੋਂ 18 ਡੱਬੇ ਹਰਿਆਣਾ ਮਾਰਕਾ ਸ਼ਹਿਨਾਈ ਸ਼ਰਾਬ ਬਰਾਮਦ ਕੀਤੀ ਹੈ। ਇਸ ਦੌਰਾਨ ਉਨ੍ਹਾਂ ਦਾ ਇਕ ਹੋਰ ਸਾਥੀ ਸੋਨੀ ਸਿੰਘ ਮੌਕੇ ਤੋਂ ਫ਼ਰਾਰ ਹੋ ਗਿਆ। ਇਸੇ ਤਰ੍ਹਾਂ ਬਰੇਟਾ ਦੀ ਪੁਲਸ ਨੇ ਜਸਵੀਰ ਸਿੰਘ ਵਾਸੀ ਬਰੇਟਾ ਨੂੰ 12 ਬੋਤਲਾਂ ਠੇਕਾ ਦੇਸੀ ਮਾਰਕਾ ਸ਼ਹਿਨਾਈ ਹਰਿਆਣਾ ਸ਼ਰਾਬ ਸਮੇਤ ਕਾਬੂ ਕੀਤਾ ਹੈ। ਉਕਤ ਵਿਅਕਤੀਆਂ ਖਿਲਾਫ਼ ਪੁਲਸ ਨੇ ਬਣਦੀ ਕਾਰਵਾਈ ਅਮਲ 'ਚ ਲਿਆਂਦੀ ਹੈ।


Related News