ਚੋਰੀ ਦੇ ਮੋਟਰਸਾਈਕਲ ਸਣੇ 2 ਅੜਿੱਕੇ

Wednesday, Dec 20, 2017 - 12:34 AM (IST)

ਚੋਰੀ ਦੇ ਮੋਟਰਸਾਈਕਲ ਸਣੇ 2 ਅੜਿੱਕੇ

ਘੱਲ ਖੁਰਦ(ਦਲਜੀਤ, ਗੁਲਾਟੀ)—ਜ਼ਿਲਾ ਪੁਲਸ ਵੱਲੋਂ ਜਾਰੀ ਕੀਤੀਆਂ ਗਈਆਂ ਹਦਾਇਤਾਂ ਕਾਰਨ ਥਾਣਾ ਮੁਖੀ ਇੰਸਪੈਕਟਰ ਸੁਰਜੀਤ ਸਿੰਘ ਦੀ ਅਗਵਾਈ 'ਚ ਥਾਣਾ ਘੱਲ ਖੁਰਦ ਦੀ ਪੁਲਸ ਪਾਰਟੀ ਵੱਲੋਂ ਇਲਾਕੇ ਵਿਚ ਕੀਤੀ ਜਾ ਰਹੀ ਗਸ਼ਤ ਦੌਰਾਨ ਪਿੰਡ ਕਰਮੂਵਾਲਾ ਤੋਂ ਦੋ ਵਿਅਕਤੀਆਂ ਨੂੰ ਬਿਨਾਂ ਨੰਬਰੀ ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਗਈ ਹੈ। ਇਸ ਸਬੰਧੀ ਪੁਲਸ ਵੱਲੋਂ ਦੋਸ਼ੀਆਂ ਖਿਲਾਫ ਥਾਣਾ ਘੱਲ ਖੁਰਦ ਵਿਖੇ ਚੋਰੀ ਦੀਆਂ ਵੱਖ-ਵੱਖ ਧਾਰਾਵਾਂ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਥਾਣਾ ਘੱਲ ਖੁਰਦ ਦੇ ਮੁੱਖੀ ਸੁਰਜੀਤ ਸਿੰਘ ਨੇ ਦੱਸਿਆ ਕਿ ਥਾਣਾ ਘੱਲ ਖੁਰਦ ਦੇ ਹੈੱਡ ਕਾਂਸਟੇਬਲ ਨਵਜੋਤ ਸਿੰਘ ਨੇ ਪਲਸ ਪਾਰਟੀ ਸਮੇਤ ਗਸ਼ਤ ਦੌਰਾਨ ਪਿੰਡ ਕਰਮੂਵਾਲਾ ਤੋਂ ਦੋਸ਼ੀ ਗੁਰਵਿੰਦਰ ਸਿੰਘ ਵਾਸੀ ਫਿਰੋਜ਼ਸ਼ਾਹ ਅਤੇ ਲਵਪ੍ਰੀਤ ਸਿੰਘ ਵਾਸੀ ਮੋਹਕਮ ਵਾਲਾ ਨੂੰ ਬਿਨਾਂ ਨੰਬਰੀ ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ ਕੀਤਾ ਹੈ। ਪੁਲਸ ਵੱਲੋਂ ਉਕਤ ਦੋਸ਼ੀਆਂ ਦੇ ਖਿਲਾਫ ਥਾਣਾ ਘੱਲ ਖੁਰਦ ਵਿਖੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਦਿੱਤੀ ਗਈ ਹੈ।


Related News