ਨਾਜਾਇਜ਼ ਸ਼ਰਾਬ ਸਮੇਤ 6 ਨੂੰ ਪੁਲਸ ਨੇ ਕੀਤਾ ਕਾਬੂ

Wednesday, Dec 20, 2017 - 03:31 AM (IST)

ਨਾਜਾਇਜ਼ ਸ਼ਰਾਬ ਸਮੇਤ 6 ਨੂੰ ਪੁਲਸ ਨੇ ਕੀਤਾ ਕਾਬੂ

ਬੋਹਾ(ਬਾਂਸਲ)-ਸਥਾਨਕ ਪੁਲਸ ਵੱਲੋਂ ਦੌਰਾਨੇ ਗਸ਼ਤ ਉਡਤ ਸੈਦੇਵਾਲਾ ਅਕਾਲ ਅਕੈਡਮੀ ਨਜ਼ਦੀਕ ਚੈਕਿੰਗ ਦੌਰਾਨ ਇਕ ਕਾਰ 'ਚੋਂ ਵੱਡੀ ਗਿਣਤੀ 'ਚ ਹਰਿਆਣਾ ਮਾਰਕਾ ਨਾਜਾਇਜ਼ ਸ਼ਰਾਬ ਬਰਾਮਦ ਕਰਨ ਦਾ ਸਮਾਚਾਰ ਮਿਲਿਆ ਹੈ। ਐੱਸ. ਐੱਚ. ਓ. ਗੁਰਵੀਰ ਸਿੰਘ ਨੇ ਦੱਸਿਆ ਕਿ ਹੌਲਦਾਰ ਹਰਵਿੰਦਰ ਸਿੰਘ ਨੇ ਪੁਲਸ ਪਾਰਟੀ ਸਮੇਤ ਸਾਹਮਣਿਓਂ ਆ ਰਹੀ ਇਕ ਕਾਰ ਨੂੰ ਰੋਕਿਆ ਤਾਂ ਚੈਕਿੰਗ ਦੌਰਾਨ ਉਸ 'ਚੋਂ 240 ਬੋਤਲਾਂ (20 ਡੱਬੇ) ਹਰਿਆਣਾ ਨਾਜਾਇਜ਼ ਸ਼ਰਾਬ ਸਮੇਤ ਕੁਲਦੀਪ ਸਿੰਘ, ਅੰਗਰੇਜ਼ ਸਿੰਘ ਤੇ ਗੁਰਮੇਲ ਸਿੰਘ ਨੂੰ ਗ੍ਰਿਫਤਾਰ ਕਰ ਕੇ ਮਾਮਲਾ ਦਰਜ ਕਰ ਲਿਆ ਹੈ।
ਸਥਾਨਕ ਰੇਲਵੇ ਪੁਲਸ ਵੱਲੋਂ ਰੇਲਵੇ ਸਟੇਸ਼ਨ 'ਤੇ ਘੁੰਮ ਰਹੇ ਵਿਅਕਤੀ ਤੋਂ ਦੇਸੀ ਸ਼ਰਾਬ ਬਰਾਮਦ ਕਰਨ ਦਾ ਸਮਾਚਾਰ ਮਿਲਿਆ ਹੈ। ਚੌਕੀ ਇੰਚਾਰਜ ਜਗਜੀਤ ਸਿੰਘ ਨੇ ਦੱਸਿਆ ਕਿ ਰੇਲਵੇ ਸਟੇਸ਼ਨ 'ਤੇ ਰਮੇਸ਼ ਕੁਮਾਰ ਪੁੱਤਰ ਨਗੀਨਾ ਕੁਮਾਰ ਦੀ ਤਲਾਸ਼ੀ ਕੀਤੀ ਗਈ ਤਾਂ ਉਸ ਕੋਲੋਂ 18 ਬੋਤਲਾਂ ਦੇਸੀ ਹਰਿਆਣਾ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ, ਜਿਸ ਖਿਲਾਫ ਮਾਮਲਾ ਦਰਜ ਕਰ ਕੇ ਗ੍ਰਿਫਤਾਰ ਕਰ ਲਿਆ ਗਿਆ ਹੈ। ਥਾਣਾ ਸੰਗਤ ਦੀ ਪੁਲਸ ਵੱਲੋਂ ਬਠਿੰਡਾ-ਡੱਬਵਾਲੀ ਰਾਸ਼ਟਰੀ ਮਾਰਗ 'ਤੇ ਪੈਂਦੇ ਪਿੰਡ ਚੱਕ ਰੁਲਦੂ ਸਿੰਘ ਵਾਲਾ ਵਿਖੇ 2 ਮੋਟਰਸਾਈਕਲ ਸਵਾਰਾਂ ਨੂੰ ਹਰਿਆਣਾ ਮਾਰਕਾ ਦੇਸੀ ਸ਼ਰਾਬ ਸਮੇਤ ਕਾਬੂ ਕੀਤਾ ਗਿਆ ਹੈ।  ਹੌਲਦਾਰ ਗੁਰਦੀਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗਸ਼ਤ ਦੌਰਾਨ ਜਦ ਉਹ ਉਕਤ ਪਿੰਡ ਨਜ਼ਦੀਕ ਪਹੁੰਚੇ ਤਾਂ 2 ਮੋਟਰਸਾਈਕਲ ਸਵਾਰ ਡੱਬਵਾਲੀ ਵਾਲੇ ਪਾਸਿਓਂ ਸ਼ੱਕੀ ਹਾਲਾਤ 'ਚ ਆ ਰਹੇ ਸਨ, ਜਦ ਪੁਲਸ ਵੱਲੋਂ ਉਨ੍ਹਾਂ ਨੂੰ ਰੋਕ ਕੇ ਤਲਾਸ਼ੀ ਲਈ ਗਈ ਤਾਂ ਉਨ੍ਹਾਂ ਕੋਲੋਂ ਹਰਿਆਣਾ ਮਾਰਕਾ ਦੇਸੀ ਸ਼ਰਾਬ ਦੀਆਂ 36 ਬੋਤਲਾਂ ਬਰਾਮਦ ਹੋਈਆਂ। ਫੜੇ ਗਏ ਵਿਅਕਤੀਆਂ ਦੀ ਪਛਾਣ ਹਰਨੇਕ ਸਿੰਘ ਪੁੱਤਰ ਚੇਤ ਸਿੰਘ ਤੇ ਗੁਰਪ੍ਰੀਤ ਸਿੰਘ ਪੁੱਤਰ ਬੂਟਾ ਸਿੰਘ ਵਾਸੀਆਨ ਪੱਕਾ ਕਲਾਂ ਦੇ ਤੌਰ 'ਤੇ ਕੀਤੀ ਗਈ। ਪੁਲਸ ਵੱਲੋਂ ਉਕਤ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕਰ ਕੇ ਹਵਾਲਾਤ 'ਚ ਬੰਦ ਕਰ ਦਿੱਤਾ ਗਿਆ। 


Related News