ਲੱਖਾਂ ਦੀ ਹੈਰੋਇਨ ਸਣੇ ਸਮੱਗਲਰ ਗ੍ਰਿਫਤਾਰ

Wednesday, Dec 20, 2017 - 05:44 AM (IST)

ਲੱਖਾਂ ਦੀ ਹੈਰੋਇਨ ਸਣੇ ਸਮੱਗਲਰ ਗ੍ਰਿਫਤਾਰ

ਲੁਧਿਆਣਾ(ਰਿਸ਼ੀ)-ਥਾਣਾ ਡਵੀਜ਼ਨ ਨੰ. 5 ਦੀ ਪੁਲਸ ਨੇ ਲੱਖਾਂ ਦੀ ਕੀਮਤ ਦੀ 30 ਗ੍ਰਾਮ ਹੈਰੋਇਨ ਸਣੇ ਇਕ ਸਮੱਗਲਰ ਨੂੰ ਗ੍ਰਿਫਤਾਰ ਕਰ ਕੇ ਐੱਨ. ਡੀ. ਪੀ. ਐੱਸ. ਐਕਟ ਤਹਿਤ ਕੇਸ ਦਰਜ ਕੀਤਾ ਹੈ। ਥਾਣਾ ਮੁਖੀ ਇੰਸਪੈਕਟਰ ਜਤਿੰਦਰ ਕੁਮਾਰ ਮੁਤਾਬਕ ਫੜੇ ਗਏ ਸਮੱਗਲਰ ਦੀ ਪਛਾਣ ਰਜਿੰਦਰ ਸਿੰਘ ਨਿਵਾਸੀ ਦਸਮੇਸ਼ ਨਗਰ ਵਜੋਂ ਹੋਈ ਹੈ। ਪੁਲਸ ਨੇ ਸਮੱਗਲਰ ਨੂੰ ਸੋਮਵਾਰ ਸੂਚਨਾ ਦੇ ਆਧਾਰ 'ਤੇ ਬੱਸ ਅੱਡੇ ਕੋਲੋਂ ਉਸ ਸਮੇਂ ਗ੍ਰਿਫਤਾਰ ਕੀਤਾ ਜਦੋਂ ਉਹ ਨਸ਼ੇ ਦੀ ਸਪਲਾਈ ਦੇਣ ਜਾ ਰਿਹਾ ਸੀ। ਜਾਂਚ ਦੌਰਾਨ ਸਾਹਮਣੇ ਆਇਆ ਕਿ ਉਕਤ ਦੋਸ਼ੀ ਦਾ ਅਹਾਤਾ ਹੈ ਤੇ ਉਸ ਦੇ ਬਹਾਨੇ ਉਹ ਨਸ਼ੇ ਦੀ ਸਮੱਗਲਿੰਗ ਕਰਨ ਲੱਗ ਪਿਆ।


Related News