6 ਕਿਲੋ ਚੂਰਾ ਪੋਸਤ ਅਤੇ ਨਸ਼ੀਲੀਆਂ ਗੋਲੀਆਂ ਸਣੇ 2 ਕਾਬੂ
Friday, Dec 22, 2017 - 03:37 AM (IST)
ਬਠਿੰਡਾ(ਸੁਖਵਿੰਦਰ)-ਪੁਲਸ ਨੇ ਵੱਖ-ਵੱਖ ਥਾਵਾਂ ਤੋਂ ਚੂਰਾ ਪੋਸਤ ਅਤੇ ਨਸ਼ੀਲੀਆਂ ਗੋਲੀਆਂ ਬਰਾਮਦ ਕਰ ਕੇ 2 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ ਜਦਕਿ 1 ਵਿਅਕਤੀ ਪੁਲਸ ਦੇ ਹੱਥ ਨਹੀਂ ਲੱਗ ਸਕਿਆ। ਜਾਣਕਾਰੀ ਅਨੁਸਾਰ ਕੈਨਾਲ ਕਾਲੋਨੀ ਪੁਲਸ ਦੇ ਸਹਾਇਕ ਥਾਣੇਦਾਰ ਚਰਨਜੀਤ ਸਿੰਘ ਵੱਲੋਂ ਨਰੂਆਣਾ ਰੋਡ 'ਤੇ ਨਾਕਾਬੰਦੀ ਕੀਤੀ ਗਈ ਸੀ। ਇਸ ਦੌਰਾਨ ਪੁਲਸ ਨੇ ਸ਼ੱਕ ਦੇ ਆਧਾਰ 'ਤੇ ਇਕ ਕਾਰ ਨੂੰ ਰੋਕਿਆ। ਤਲਾਸ਼ੀ ਦੌਰਾਨ ਪੁਲਸ ਨੇ ਕਾਰ 'ਚੋਂ 6 ਕਿਲੋ ਚੂਰਾ ਪੋਸਤ ਬਰਾਮਦ ਕਰ ਕੇ ਬੀਰੂ ਅਤੇ ਜਸਵੰਤ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ। ਇਕ ਹੋਰ ਮਾਮਲੇ 'ਚ ਸਿਟੀ ਰਾਮਪੁਰਾ ਪੁਲਸ ਦੇ ਸਹਾਇਕ ਥਾਣੇਦਾਰ ਸੁਖਪਾਲ ਸਿੰਘ ਨੇ ਕਿਰਨਦੀਪ ਸ਼ਰਮਾ ਵਾਸੀ ਰਾਮਪੁਰਾ ਦੇ ਟਿਕਾਣੇ 'ਤੇ ਛਾਪਾ ਮਾਰ ਕੇ 100 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ ਪਰ ਮੁਲਜ਼ਮ ਪੁਲਸ ਦੇ ਹੱਥ ਨਹੀਂ ਲੱਗ ਸਕਿਆ। ਪੁਲਸ ਨੇ ਉਕਤ ਮੁਲਜ਼ਮਾਂ ਖਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
