ਨਾਜਾਇਜ਼ ਸ਼ਰਾਬ ਬਰਾਮਦ, 2 ਕਾਬੂ 1 ਫਰਾਰ
Saturday, Jan 06, 2018 - 12:33 AM (IST)

ਫ਼ਿਰੋਜ਼ਪੁਰ(ਕੁਮਾਰ, ਮਲਹੋਤਰਾ, ਜਸਪਾਲ)—ਥਾਣਾ ਸਦਰ ਫਿਰੋਜ਼ਪੁਰ ਅਤੇ ਮੱਲਾਂਵਾਲਾ ਦੀ ਪੁਲਸ ਨੇ 20 ਬੋਤਲਾਂ ਨਾਜਾਇਜ਼ ਸ਼ਰਾਬ, 2 ਪੇਟੀਆਂ ਅੰਗਰੇਜ਼ੀ ਸ਼ਰਾਬ ਬਰਾਮਦ ਕਰ ਕੇ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ, ਜਦਕਿ ਇਕ ਫਰਾਰ ਹੋ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਦਰ ਫਿਰੋਜ਼ਪੁਰ ਦੇ ਹੌਲਦਾਰ ਗੁਰਜੀਤ ਸਿੰਘ ਨੇ ਦੱਸਿਆ ਕਿ ਬੱਸ ਅੱਡਾ ਨਵਾਂ ਬਾਰੇ ਕੇ ਦੇ ਨਜ਼ਦੀਕ ਪੁਲਸ ਨੇ ਛਾਪਾਮਾਰੀ ਕਰ ਕੇ 20 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ, ਜਦਕਿ ਸੁਖਵਿੰਦਰ ਸਿੰਘ ਨਾਮੀ ਵਿਅਕਤੀ ਪੁਲਸ ਨੂੰ ਦੇਖਦੇ ਹੀ ਫਰਾਰ ਹੋ ਗਿਆ, ਜਿਸ ਨੂੰ ਗ੍ਰਿਫਤਾਰ ਕਰਨ ਦੇ ਲਈ ਛਾਪਾਮਾਰੀ ਕੀਤੀ ਜਾ ਰਹੀ ਹੈ। ਦੂਸਰੇ ਪਾਸੇ ਥਾਣਾ ਮੱਲਾਂਵਾਲਾ ਦੀ ਪੁਲਸ ਨੇ ਏ. ਐੱਸ. ਆਈ. ਨਰਿੰਦਰ ਸਿੰਘ ਦੀ ਅਗਵਾਈ ਹੇਠ ਨਾਕਾਬੰਦੀ ਕਰ ਕੇ ਜਦ ਇਕ ਕਾਰ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ 'ਚੋਂ 2 ਪੇਟੀਆਂ ਅੰਗਰੇਜ਼ੀ ਸ਼ਰਾਬ ਠੇਕਾ ਬਰਾਮਦ ਹੋਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਨਰਿੰਦਰ ਸਿੰਘ ਨੇ ਦੱਸਿਆ ਕਿ ਅੰਗਰੇਜ਼ੀ ਸ਼ਰਾਬ ਸਮੇਤ ਫੜੇ ਗਏ ਵਿਅਕਤੀਆਂ ਨੇ ਪੁਲਸ ਨੂੰ ਆਪਣਾ ਨਾਂ ਰਸ਼ਪਾਲ ਸਿੰਘ ਅਤੇ ਗੁਰਜੰਟ ਸਿੰਘ ਦੱਸਿਆ, ਜਿਨ੍ਹਾਂ ਨੂੰ ਜ਼ਮਾਨਤ 'ਤੇ ਰਿਹਾਅ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਨਾਮਜ਼ਦ ਵਿਅਕਤੀਆਂ ਖਿਲਾਫ ਪੁਲਸ ਨੇ ਮੁਕੱਦਮੇ ਦਰਜ ਕੀਤੇ ਹਨ।