ਨਾਜਾਇਜ਼ ਸ਼ਰਾਬ ਸਮੇਤ 2 ਨੂੰ ਕੀਤਾ ਕਾਬੂ
Friday, Jan 12, 2018 - 01:04 AM (IST)
ਫ਼ਿਰੋਜ਼ਪੁਰ(ਕੁਮਾਰ)-ਥਾਣਾ ਸਦਰ ਫਿਰੋਜ਼ਪੁਰ ਅਤੇ ਸਦਰ ਜ਼ੀਰਾ ਦੀ ਪੁਲਸ ਨੇ ਇਕ ਔਰਤ ਤੇ ਇਕ ਆਦਮੀ ਨੂੰ 14 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ। ਇਹ ਜਾਣਕਾਰੀ ਦਿੰਦੇ ਥਾਣਾ ਸਦਰ ਫਿਰੋਜ਼ਪੁਰ ਦੇ ਹੌਲਦਾਰ ਪਰਮਜੀਤ ਸਿੰਘ ਨੇ ਦੱਸਿਆ ਕਿ ਪਿੰਡ ਕਮਾਲਾ ਬੋਦਲਾ ਦੇ ਏਰੀਆ ਵਿਚ ਪੁਲਸ ਨੇ ਛਾਪਾਮਾਰੀ ਕਰ ਕੇ ਕਮਲਜੀਤ ਕੌਰ ਨਾਮੀ ਔਰਤ ਨੂੰ 7 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਗ੍ਰਿਫਤਾਰ ਕੀਤਾ ਸੀ, ਜਿਸਨੂੰ ਬਾਅਦ ਵਿਚ ਜ਼ਮਾਨਤ ਲੈ ਕੇ ਰਿਹਾਅ ਕਰ ਦਿੱਤਾ ਗਿਆ ਹੈ। ਦੂਸਰੇ ਪਾਸੇ ਹੌਲਦਾਰ ਨਿਰਮਲ ਸਿੰਘ ਨੇ ਦੱਸਿਆ ਕਿ ਸਨੇਰ ਰੋਡ ਜ਼ੀਰਾ ਦੇ ਏਰੀਆ ਵਿਚ ਪੁਲਸ ਨੇ ਗੁਰਮੇਲ ਸਿੰਘ ਨਾਮੀ ਆਦਮੀ ਨੂੰ 7 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਗ੍ਰਿਫਤਾਰ ਕੀਤਾ ਸੀ, ਜਿਸਨੂੰ ਜ਼ਮਾਨਤ ਲੈ ਕੇ ਰਿਹਾਅ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਨਾਮਜ਼ਦ ਔਰਤ ਤੇ ਵਿਅਕਤੀ ਦੇ ਖਿਲਾਫ ਆਬਕਾਰੀ ਐਕਟ ਤਹਿਤ ਮੁਕੱਦਮੇ ਦਰਜ ਕੀਤੇ ਗਏ ਹਨ।