ਪੁਲਸ ਨੇ ਮੋਟਰਸਾਈਕਲ ਚੋਰ ਗਿਰੋਹ ਦੇ 3 ਮੈਂਬਰਾਂ ਨੂੰ ਕੀਤਾ ਗ੍ਰਿਫਤਾਰ

Saturday, Jan 13, 2018 - 02:12 AM (IST)

ਫਿਰੋਜ਼ਪੁਰ(ਮਲਹੋਤਰਾ, ਕੁਮਾਰ)—ਸੀ. ਆਈ. ਏ. ਸਟਾਫ ਦੀ ਟੀਮ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਬਾਰਡਰ ਰੋਡ 'ਤੇ ਨਾਕਾਬੰਦੀ ਕਰ ਕੇ ਮੋਟਰਸਾਈਕਲ ਚੋਰ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ ਕੀਤਾ ਹੈ। ਏ. ਐੱਸ. ਆਈ. ਗੁਰਚਰਨ ਸਿੰਘ ਨੇ ਦੱਸਿਆ ਕਿ ਦੋਸ਼ੀਆਂ ਦੀ ਪਛਾਣ ਤਰਸੇਮ ਸਿੰਘ, ਕਮਲਜੀਤ ਸਿੰਘ ਪਿੰਡ ਨੋਰੰਗ ਕੇ ਲੇਲੀਵਾਲਾ ਅਤੇ ਗੁਰਸਾਹਬ ਸਿੰਘ ਪਿੰਡ ਪੱਲਾ ਮੇਘਾ ਦੇ ਰੂਪ 'ਚ ਹੋਈ ਹੈ ਤੇ ਉਨ੍ਹਾਂ ਵਿਰੁੱਧ ਥਾਣਾ ਸਿਟੀ 'ਚ ਪਰਚਾ ਦਰਜ ਕਰਵਾਉਣ ਤੋਂ ਬਾਅਦ ਪੁੱਛ-ਪੜਤਾਲ ਕੀਤੀ ਗਈ ਤਾਂ ਉਨ੍ਹਾਂ ਦੀ ਨਿਸ਼ਾਨਦੇਹੀ 'ਤੇ 9 ਹੋਰ ਚੋਰੀ ਦੇ ਮੋਟਰਸਾਈਕਲ ਬਰਾਮਦ ਕੀਤੇ ਗਏ, ਜਿਨ੍ਹਾਂ ਦੀ ਕੀਮਤ 2.40 ਲੱਖ ਰੁਪਏ ਦੱਸੀ ਜਾ ਰਹੀ ਹੈ।


Related News