10 ਕਿਲੋ ਭੁੱਕੀ ਸਣੇ 2 ਕਾਬੂ

Saturday, Jan 13, 2018 - 03:38 AM (IST)

ਸੰਗਤ ਮੰਡੀ(ਮਨਜੀਤ)-ਥਾਣਾ ਸੰਗਤ ਦੀ ਪੁਲਸ ਵੱਲੋਂ ਦੋ ਵੱਖ-ਵੱਖ ਥਾਵਾਂ ਤੋਂ ਦੋ ਵਿਅਕਤੀਆਂ ਨੂੰ 10 ਕਿਲੋ ਭੁੱਕੀ ਸਮੇਤ ਕਾਬੂ ਕੀਤਾ ਗਿਆ ਹੈ। ਪਹਿਲੀ ਸਫਲਤਾ ਦੌਰਾਨ ਸਹਾਇਕ ਥਾਣੇਦਾਰ ਹਰਬੰਸ ਸਿੰਘ ਵੱਲੋਂ ਇਲਾਕੇ ਦੇ ਪਿੰਡਾਂ 'ਚ ਗਸ਼ਤ ਦੌਰਾਨ ਪਿੰਡ ਮਹਿਤਾ ਨਜ਼ਦੀਕ ਇਕ ਵਿਅਕਤੀ ਨੂੰ 5 ਕਿਲੋ ਭੁੱਕੀ ਸਮੇਤ ਕਾਬੂ ਕੀਤਾ ਗਿਆ।  ਉਨ੍ਹਾਂ ਦੱਸਿਆ ਕਿ ਪੁਲਸ ਪਾਰਟੀ ਵੱਲੋਂ ਇਲਾਕੇ ਦੇ ਪਿੰਡਾਂ 'ਚ ਗਸ਼ਤ ਦੌਰਾਨ ਜਦ ਪੁਲਸ ਪਾਰਟੀ ਉਕਤ ਪਿੰਡ ਨਜ਼ਦੀਕ ਪਹੁੰਚੀ ਤਾਂ ਇਕ ਵਿਅਕਤੀ ਡੱਬਵਾਲੀ ਵਾਲੇ ਪਾਸਿਓਂ ਸ਼ੱਕੀ ਹਾਲਾਤ 'ਚ ਆ ਰਿਹਾ ਸੀ, ਜਦ ਪੁਲਸ ਪਾਰਟੀ ਵੱਲੋਂ ਉਕਤ ਵਿਅਕਤੀ ਨੂੰ ਰੋਕ ਕੇ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 5 ਕਿਲੋ ਭੁੱਕੀ ਬਰਾਮਦ ਕੀਤੀ ਗਈ। ਫੜੇ ਗਏ ਵਿਅਕਤੀ ਦੀ ਪਛਾਣ ਭੋਲਾ ਸਿੰਘ ਵਾਸੀ ਗਹਿਰੀ ਭਾਗੀ ਵਜੋਂ ਹੋਈ। ਇਸੇ ਤਰ੍ਹਾਂ ਹੀ ਦੂਸਰੀ ਸਫਲਤਾ ਦੌਰਾਨ ਪੁਲਸ ਪਾਰਟੀ ਵੱਲੋਂ ਪਿੰਡ ਫੁੱਲੋ ਮਿੱਠੀ ਵਿਖੇ ਇਕ ਵਿਅਕਤੀ ਨੂੰ ਕਾਬੂ ਕਰ ਕੇ ਉਸ ਕੋਲੋਂ 5 ਕਿਲੋ ਭੁੱਕੀ ਬਰਾਮਦ ਕੀਤੀ ਗਈ। ਫੜੇ ਗਏ ਵਿਅਕਤੀ ਦੀ ਪਛਾਣ ਬਲਵੀਰ ਸਿੰਘ ਵਾਸੀ ਅਕਲੀਆਂ ਵਜੋਂ ਹੋਈ। ਪੁਲਸ ਵੱਲੋਂ ਉਕਤ ਦੋਵੇਂ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕਰ ਕੇ ਉਨ੍ਹਾਂ ਨੂੰ ਹਵਾਲਾਤ 'ਚ ਬੰਦ ਕਰ ਦਿੱਤਾ ਗਿਆ ਹੈ।


Related News