ਜਲਦ ਅਮੀਰ ਬਣਨ ਲਈ ਕਰਨ ਲੱਗਾ ਸਮੱਗਲਿੰਗ

Saturday, Jan 13, 2018 - 06:44 AM (IST)

ਲੁਧਿਆਣਾ(ਰਿਸ਼ੀ)-ਜਲਦ ਅਮੀਰ ਬਣਨ ਲਈ ਫੈਕਟਰੀ 'ਚ ਕੰਮ ਕਰਨ ਵਾਲਾ ਇਕ ਨੌਜਵਾਨ ਨਸ਼ੇ ਦੀ ਸਮੱਗਲਿੰਗ ਕਰਨ ਲੱਗ ਪਿਆ, ਜਿਸ ਨੂੰ ਐਂਟੀ ਨਾਰਕੋਟਿਕ ਸੈੱਲ ਦੀ ਪੁਲਸ ਨੇ ਲੱਖਾਂ ਦੀ ਕੀਮਤ ਦੀ 50 ਗ੍ਰਾਮ ਹੈਰੋਇਨ ਸਣੇ ਗ੍ਰਿਫਤਾਰ ਕਰ ਕੇ ਥਾਣਾ ਸ਼ਿਮਲਾਪੁਰੀ ਵਿਚ ਐੱਨ. ਡੀ. ਪੀ. ਐੱਸ. ਐਕਟ ਤਹਿਤ ਕੇਸ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਏ. ਸੀ. ਪੀ. ਕ੍ਰਾਈਮ ਮਨਿੰਦਰ ਬੇਦੀ ਨੇ ਦੱਸਿਆ ਕਿ ਫੜੇ ਗਏ ਦੋਸ਼ੀ ਦੀ ਪਛਾਣ ਰਵੀ ਕੁਮਾਰ ਨਿਵਾਸੀ ਗਿੱਲ ਕਾਲੋਨੀ, ਲੋਹਾਰਾ ਵਜੋਂ ਹੋਈ ਹੈ। ਪੁਲਸ ਨੇ ਵੀਰਵਾਰ ਨੂੰ ਸੂਚਨਾ ਦੇ ਆਧਾਰ 'ਤੇ ਗਿੱਲ ਨਹਿਰ ਕੋਲੋਂ ਉਸ ਸਮੇਂ ਗ੍ਰਿਫਤਾਰ ਕੀਤਾ ਜਦੋਂ ਉਹ ਨਸ਼ੇ ਦੀ ਸਮੱਗਲਿੰਗ ਕਰ ਕੇ ਲਿਆ ਰਿਹਾ ਸੀ। ਪੁੱਛਗਿੱਛ ਦੌਰਾਨ ਦੋਸ਼ੀ ਨੇ ਦੱਸਿਆ ਕਿ ਉਹ ਪਹਿਲਾਂ ਫੈਕਟਰੀ ਵਿਚ ਕੰਮ ਕਰਦਾ ਸੀ। ਜਲਦ ਅਮੀਰ ਬਣਨ ਲਈ 2 ਸਾਲਾਂ ਤੋਂ ਨਸ਼ੇ ਦੀ ਸਮੱਗਲਿੰਗ ਕਰਨ ਲੱਗ ਪਿਆ। ਬਰਾਮਦ ਹੈਰੋਇਨ ਉਹ ਦਿੱਲੀ ਦੇ ਇਕ ਨੀਗਰੋ ਤੋਂ ਖਰੀਦ ਕੇ ਲਿਆਇਆ ਸੀ। ਉਕਤ ਦੋਸ਼ੀ ਖਿਲਾਫ ਪਹਿਲਾਂ ਵੀ ਨਸ਼ਾ ਸਮੱਗਲਿੰਗ ਦੇ ਕਈ ਕੇਸ ਦਰਜ ਹਨ।


Related News