ਬੱਚੀ ਨਾਲ ਜਬਰ-ਜ਼ਨਾਹ ਕਰਨ ਵਾਲਾ ਗ੍ਰਿਫ਼ਤਾਰ
Wednesday, Jan 17, 2018 - 06:45 AM (IST)
ਬਠਿੰਡਾ(ਬਲਵਿੰਦਰ)-ਥਾਣਾ ਰਾਮਾਂ ਮੰਡੀ ਅਧੀਨ ਪੈਂਦੇ ਇਕ ਪਿੰਡ ਵਿਚ 6 ਸਾਲਾ ਮਾਸੂਮ ਬੱਚੀ ਨਾਲ ਜਬਰ-ਜ਼ਨਾਹ ਕਰਨ ਵਾਲੇ ਉਸ ਦੇ ਮੂੰਹ ਬੋਲੇ ਚਾਚੇ ਨੂੰ ਪੁਲਸ ਨੇ ਅੱਜ ਗ੍ਰਿਫ਼ਤਾਰ ਕਰ ਲਿਆ।
ਜਾਣਕਾਰੀ ਦਿੰਦਿਆਂ ਥਾਣਾ ਰਾਮਾਂ ਦੇ ਮੁਖੀ ਸੰਜੀਵ ਮਿੱਤਲ ਨੇ ਦੱਸਿਆ ਕਿ ਮੁਲਜ਼ਮ ਮੰਦਰ ਸਿੰਘ ਵਿਰੁੱਧ ਮੁਕੱਦਮਾ ਪਹਿਲਾਂ ਹੀ ਦਰਜ ਕਰ ਲਿਆ ਸੀ, ਜੋ ਕਿ ਘਿਨਾਉਣੀ ਘਟਨਾ ਤੋਂ ਬਾਅਦ ਫਰਾਰ ਹੋ ਗਿਆ ਸੀ। ਅੱਜ ਉਸ ਨੂੰ ਪਿੰਡ ਨੇੜਿਓਂ ਗ੍ਰਿਫ਼ਤਾਰ ਕਰ ਲਿਆ ਗਿਆ।
