ਨਸ਼ੇ ਵਾਲੇ ਪਦਾਰਥਾਂ ਸਣੇ 3 ਗ੍ਰਿਫ਼ਤਾਰ

01/20/2018 12:54:21 AM

ਫਾਜ਼ਿਲਕਾ(ਲੀਲਾਧਰ, ਨਾਗਪਾਲ)—ਥਾਣਾ ਸਦਰ ਪੁਲਸ ਫਾਜ਼ਿਲਕਾ ਨੇ ਪਿੰਡ ਖੂਈਖੇੜਾ ਦੇ ਨੇੜੇ ਦੋ ਵਿਅਕਤੀਆਂ ਨੂੰ 20 ਕਿਲੋ ਚੂਰਾ-ਪੋਸਤ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇੰਸਪੈਕਟਰ ਜਸਵੰਤ ਸਿੰਘ ਇੰਚਾਰਜ ਐਂਟੀ ਨਾਰਕੋਟਿਕ ਸੈੱਲ ਫਾਜ਼ਿਲਕਾ ਨੇ 18 ਜਨਵਰੀ  ਨੂੰ ਸ਼ਾਮ ਲਗਭਗ 6 ਵਜੇ ਪੁਲਸ ਪਾਰਟੀ ਨਾਲ ਪਿੰਡ ਖੂਈਖੇੜਾ ਦੇ ਨੇੜੇ ਸ਼ੱਕੀ ਵਿਅਕਤੀਆਂ ਜੋਗਿੰਦਰ ਸਿੰਘ ਵਾਸੀ ਪਿੰਡ ਚੱਕ ਅਰਨੀਵਾਲਾ ਅਤੇ ਮੱਖਣ ਸਿੰਘ ਵਾਸੀ ਪਿੰਡ ਝੁੱਗੇ ਕੰਨਲਾ ਵਾਲੇ (ਜਲਾਲਾਬਾਦ) ਨੂੰ ਰੋਕ ਕੇ ਚੈੱਕ ਕੀਤਾ ਤਾਂ ਉਨ੍ਹਾਂ ਕੋਲੋਂ ਬਰਾਮਦ ਹੋਏ ਪਲਾਸਟਿਕ ਦੇ ਗੱਟੇ 'ਚੋਂ 20 ਕਿਲੋ ਚੂਰਾ-ਪੋਸਤ ਬਰਾਮਦ ਹੋਇਆ। ਪੁਲਸ ਨੇ ਜਾਂਚ-ਪੜਤਾਲ ਕਰਨ ਤੋਂ ਬਾਅਦ ਦੋਵਾਂ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ।  ਜ਼ਿਲਾ ਪੁਲਸ ਕਪਤਾਨ ਕੇਤਨ ਬਲਿਰਾਮ ਪਾਟਿਲ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਪੁਲਸ ਉਪਕਪਤਾਨ ਗੁਰਬਿੰਦਰ ਸਿੰਘ ਸੰਘਾ ਦੀ ਅਗਵਾਈ ਹੇਠ ਨਗਰ ਥਾਣਾ ਨੰ. 1 ਦੇ ਮੁਖੀ ਪਰਮਜੀਤ ਕੁਮਾਰ ਦੇ ਆਦੇਸ਼ਾਂ ਮੁਤਾਬਕ ਚੌਕੀ ਸੀਡ ਫਾਰਮ ਜਲੰਧਰ ਸਿੰਘ ਪੁਲਸ ਪਾਰਟੀ ਸਣੇ ਗਸ਼ਤ ਕਰ ਰਹੇ ਸਨ ਕਿ ਸੂਚਨਾ ਦੇ ਮੁਤਾਬਕ ਇਕ ਵਿਅਕਤੀ ਨੂੰ ਜਿਹੜਾ ਕਿ ਹਲਵਾਈ ਦਾ ਕੰਮ ਕਰਦਾ ਹੈ, ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 180 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਦੋਸ਼ੀ ਮਲਕੀਤ ਸਿੰਘ ਉਰਫ ਕਾਕਾ ਹਲਵਾਈ ਪੁੱਤਰ ਹਰਨਾਮ ਸਿੰਘ ਵਾਸੀ ਪੱਕਾ ਸੀਡ ਫਾਰਮ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ।