ਸ਼ਰਾਬ ਅਤੇ ਨਸ਼ੀਲੀਆਂ ਗੋਲੀਆਂ ਸਮੇਤ 4 ਗ੍ਰਿਫਤਾਰ

Sunday, Jan 21, 2018 - 04:09 AM (IST)

ਸ਼ਰਾਬ ਅਤੇ ਨਸ਼ੀਲੀਆਂ ਗੋਲੀਆਂ ਸਮੇਤ 4 ਗ੍ਰਿਫਤਾਰ

ਬਠਿੰਡਾ(ਸੁਖਵਿੰਦਰ)-ਪੁਲਸ ਨੇ ਵੱਖ-ਵੱਖ ਥਾਵਾਂ ਤੋਂ  ਸ਼ਰਾਬ ਅਤੇ ਨਸ਼ੀਲੀਆਂ ਗੋਲੀਆਂ ਬਰਾਮਦ ਕਰ ਕੇ 4 ਲੋਕਾਂ ਖਿਲਾਫ਼ ਮਾਮਲਾ ਦਰਜ ਕੀਤਾ ਹੈ।  ਜਾਣਕਾਰੀ ਅਨੁਸਾਰ ਕੋਤਵਾਲੀ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਇਕ ਵਿਅਕਤੀ ਕਪਾਹ ਮੰਡੀ ਵਿਚ ਸ਼ਰਾਬ ਵੇਚ ਰਿਹਾ ਹੈ। ਸੂਚਨਾ ਦੇ ਆਧਾਰ 'ਤੇ ਸਹਾਇਕ ਥਾਣੇਦਾਰ ਗੁਰਸਾਹਿਬ ਸਿੰਘ ਵਲੋਂ ਛਾਪੇਮਾਰੀ ਕਰ ਕੇ ਮੰਡੀ 'ਚੋਂ ਅਜੇ ਕੁਮਾਰ ਵਾਸੀ ਬਠਿੰਡਾ ਨੂੰ ਗ੍ਰਿਫ਼ਤਾਰ ਕਰ ਕੇ 2 ਪੇਟੀਆਂ ਸ਼ਰਾਬ ਦੀਆਂ ਬਰਾਮਦ ਕੀਤੀਆਂ ਹਨ। ਪੁਲਸ ਨੇ ਮੁਲਜ਼ਮ ਖਿਲਾਫ਼ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਉਧਰ, ਥਾਣਾ ਮੌੜ ਪੁਲਸ ਦੇ ਇੰਸ. ਗੁਰਦੀਪ ਸਿੰਘ ਵਲੋਂ ਮੌੜ ਮੰਡੀ 'ਚ ਰੇਲਵੇ ਫਾਟਕ ਨਜ਼ਦੀਕ ਨਾਕੇਬੰਦੀ ਕੀਤੀ ਗਈ ਸੀ। ਇਸ ਦੌਰਾਨ ਪੁਲਸ ਨੇ ਸ਼ੱਕ ਦੇ ਆਧਾਰ 'ਤੇ ਅਨਿਲ ਕੁਮਾਰ, ਜਗਜੀਤ ਸਿੰਘ ਵਾਸੀ ਮੌੜ ਮੰਡੀ ਅਤੇ ਵੀਰਵਾਲ ਕੌਰ ਵਾਸੀ ਘੁੰਮਣ ਕਲਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਪਾਸੋਂ 500 ਨਸ਼ੀਲੀਆਂ ਗੋਲੀਆਂ ਅਤੇ 70 ਸ਼ੀਸ਼ੀਆਂ ਐਨੋਰੈਕਸ ਦੀਆਂ ਬਰਾਮਦ ਕੀਤੀਆਂ ਹਨ। ਪੁਲਸ ਨੇ ਮੁਲਜ਼ਮਾਂ ਖਿਲਾਫ਼ ਐੱਨ.ਡੀ.ਪੀ.ਐੱਸ.ਐਕਟ ਤਹਿਤ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Related News