ਡੇਢ ਕਿਲੋ ਭੁੱਕੀ ਚੂਰਾ ਸਮੇਤ ਗ੍ਰਿਫਤਾਰ
Friday, Jan 26, 2018 - 12:55 AM (IST)
ਫਿਰੋਜ਼ਪੁਰ(ਕੁਮਾਰ,ਆਵਲਾ)-ਥਾਣਾ ਲੱਖੋ ਕੇ ਬਹਿਰਾਮ ਦੀ ਪੁਲਸ ਨੇ ਸਬ ਇੰਸਪੈਕਟਰ ਕਰਨੈਲ ਸਿੰਘ ਦੀ ਅਗਵਾਈ ਹੇਠ ਗਸ਼ਤ ਦੌਰਾਨ ਇਕ ਵਿਅਕਤੀ ਨੂੰ ਡੇਢ ਕਿਲੋ ਭੁੱਕੀ ਚੂਰਾ ਪੋਸਤ ਸਮੇਤ ਗ੍ਰਿਫਤਾਰ ਕੀਤਾ ਹੈ, ਜਿਸਦੇ ਖਿਲਾਫ ਐੱਨ.ਡੀ.ਪੀ.ਐੱਸ.ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਇਹ ਜਾਣਕਾਰੀ ਦਿੰਦੇ ਸਬ ਇੰਸਪੈਕਟਰ ਕਰਨੈਲ ਸਿੰਘ ਨੇ ਦੱਸਿਆ ਕਿ ਪਿੰਡ ਲੱਖੋ ਕੇ ਬਹਿਰਾਮ ਦੇ ਨਜ਼ਦੀਕ ਪੁਲਸ ਨੇ ਇਕ ਵਿਅਕਤੀ ਨੂੰ ਕਾਬੂ ਕਰਦੇ ਜਦ ਉਸਦੀ ਤਲਾਸ਼ੀ ਲਈ ਤਾਂ ਉਸ ਤੋਂ ਡੇਢ ਕਿਲੋ ਚੂਰਾ ਪੋਸਤ ਬਰਾਮਦ ਹੋਇਆ। ਉਨ੍ਹਾਂ ਦੱਸਿਆ ਕਿ ਫੜੇ ਗਏ ਵਿਅਕਤੀ ਨੇ ਪੁਲਸ ਨੂੰ ਆਪਣਾ ਨਾਮ ਕੁਲਦੀਪ ਸਿੰਘ ਦੱਸਿਆ ਹੈ।
