ਲਾਹਣ ਅਤੇ ਹਰਿਆਣਾ ਸ਼ਰਾਬ ਸਣੇ 2 ਗ੍ਰਿਫ਼ਤਾਰ

Friday, Jan 26, 2018 - 07:22 AM (IST)

ਲਾਹਣ ਅਤੇ ਹਰਿਆਣਾ ਸ਼ਰਾਬ ਸਣੇ 2 ਗ੍ਰਿਫ਼ਤਾਰ

ਬਠਿੰਡਾ(ਸੁਖਵਿੰਦਰ)-ਪੁਲਸ ਨੇ ਲਾਹਣ ਅਤੇ ਹਰਿਆਣਾ ਸ਼ਰਾਬ ਬਰਾਮਦ ਕਰ ਕੇ 2 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਦਿਆਲਪੁਰਾ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਕੋਠਾਗੁਰੂ ਵਿਖੇ ਇਕ ਵਿਅਕਤੀ ਵੱਲੋਂ ਨਾਜਾਇਜ਼ ਸ਼ਰਾਬ ਦਾ ਕਾਰੋਬਾਰ ਚਲਾਇਆ ਜਾ ਰਿਹਾ ਹੈ। ਸਹਾਇਕ ਥਾਣੇਦਾਰ ਇਕਬਾਲ ਸਿੰਘ ਨੇ ਛਾਪਾ ਮਾਰ ਕੇ ਕੁਲਵੰਤ ਸਿੰਘ ਦੇ ਟਿਕਾਣੇ ਤੋਂ 80 ਲੀਟਰ ਲਾਹਣ ਬਰਾਮਦ ਕਰ ਕੇ ਉਸ ਨੂੰ ਗ੍ਰਿਫ਼ਤਾਰ ਕੀਤਾ ਹੈ। ਉਧਰ, ਕੈਂਟ ਪੁਲਸ ਦੇ ਸਹਾਇਕ ਥਾਣੇਦਾਰ ਰਣਜੀਤ ਸਿੰਘ ਵੱਲੋਂ ਗਸ਼ਤ ਦੌਰਾਨ ਰਿੰਗ ਰੋਡ ਤੋਂ ਕੁਲਦੀਪ ਸਿੰਘ ਵਾਸੀ ਬਠਿੰਡਾ ਨੂੰ ਗ੍ਰਿਫ਼ਤਾਰ ਕਰ ਕੇ ਉਸ ਕੋਲੋਂ 24 ਬੋਤਲਾਂ ਹਰਿਆਣਾ ਸ਼ਰਾਬ ਦੀਆਂ ਬਰਾਮਦ ਕੀਤੀਆਂ ਹਨ। ਪੁਲਸ ਨੇ ਉਕਤ ਦੋਵਾਂ ਖਿਲਾਫ਼ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Related News